Breaking News
Home / ਪੰਜਾਬ / ਨਵਜੋਤ ਸਿੱਧੂ ਦੀ ਪਤਨੀ ਨੇ ਦਿੱਤਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋੜਵਾਂ ਜਵਾਬ

ਨਵਜੋਤ ਸਿੱਧੂ ਦੀ ਪਤਨੀ ਨੇ ਦਿੱਤਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋੜਵਾਂ ਜਵਾਬ

ਕਿਹਾ : ਸਿੱਧੂ ਦੇ ਪਿਤਾ ਭਗਵੰਤ ਸਿੰਘ ਸਿੱਧੂ ਨੇ ਕਰਵਾਇਆ ਸੀ ਇਕ ਹੀ ਵਿਆਹ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਸਿਆਸਤ ਵਿਚ ਅੱਜ ਕੱਲ੍ਹ ਰਾਜਨੀਤਿਕ ਆਗੂਆਂ ਵੱਲੋਂ ਕਰਵਾਏ ਜਾਂਦੇ ਦੂਜੇ ਵਿਆਹ ਨੂੰ ਲੈ ਕੇ ਚਰਚਾ ਛਿੜੀ ਹੋਈ। ਸਾਬਕਾ ਮੰਤਰੀ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਧੂ ਦੇ ਪਿਤਾ ਦੇ ਦੋ ਵਿਆਹ ਹੋਣ ਦੇ ਕੀਤੇ ਦਾਅਵੇ ਦਾ ਮੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਹੈ ਕਿ ਸਿੱਧੂ ਦੇ ਪਿਤਾ (ਐਡਵੋਕੇਟ ਜਨਰਲ ਪੰਜਾਬ) ਭਗਵੰਤ ਸਿੰਘ ਸਿੱਧੂ ਦਾ ਸਿਰਫ ਇਕ ਹੀ ਵਿਆਹ ਹੋਇਆ ਸੀ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸਿੱਧੂ ਦੇ ਪਿਤਾ ਨੇ ਦੋ ਵਿਆਹ ਕਰਵਾਏ ਸਨ ਅਤੇ ਉਹ ਦੂਜੀ ਪਤਨੀ ਦੇ ਬੇਟੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਸੀ ਕਿ ਜੇਕਰ ਸਿੱਧੂ ਦੇ ਪਿਤਾ ਦੂਜਾ ਵਿਆਹ ਨਾ ਕਰਵਾਉਂਦੇ ਤਾਂ ਉਨ੍ਹਾਂ ਦਾ ਅੱਜ ਕੋਈ ਵਜੂਦ ਨਾ ਹੁੰਦਾ। ਧਿਆਨ ਰਹੇ ਕਿ ਲੰਘੇ ਦਿਨੀਂ ਜਲੰਧਰ ਵਿਚ ਹੋਈ ਸਰਬ ਪਾਰਟੀ ਦੀ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੱਧੂ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਲਿਆਂਦੇ ਗਏ ਬਦਲਾਅ ’ਤੇ ਸਿਆਸੀ ਟਿੱਪਣੀ ਕੀਤੀ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਕੋਈ ਬਦਲਾਅ ਤਾਂ ਨਹੀਂ ਲਿਆ ਸੀ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਨੇ ਦੂਜਾ ਵਿਆਹ ਕਰਵਾ ਕੇ ਬਦਲਾਅ ਜ਼ਰੂਰ ਕਰ ਦਿੱਤਾ ਹੈ।

 

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …