Breaking News
Home / ਪੰਜਾਬ / ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪਹੰੁਚਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਪਹੰੁਚਿਆ

ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੇ ਕੀਤਾ ਸਵਾਗਤ
ਅਟਾਰੀ/ਬਿਊਰੋ ਨਿਊਜ਼ : ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਇਕ ਜਥਾ ਕੌਮਾਂਤਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਰਾਹੀਂ ਪਾਕਿਸਤਾਨ ਪਹੁੰਚ ਗਿਆ ਹੈ। ਸਿੱਖ ਸ਼ਰਧਾਲੂਆਂ ਦੇ ਜਥੇ ਦਾ ਇਥੇ ਪਹੁੰਚਣ ’ਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਅਤੇ ਹੋਰ ਸਿੱਖ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿਚ ਨਿੱਘਾ ਸਵਾਗਤ ਕੀਤਾ ਗਿਆ। ਪਾਕਿਸਤਾਨ ਪਹੁੰਚਣ ਤੋਂ ਪਹਿਲਾਂ ਅਟਾਰੀ ਸਰਹੱਦ ’ਤੇ ਜਥੇ ਦੀ ਅਗਵਾਈ ਕਰ ਰਹੇ ਭਾਈ ਜੰਗ ਸਿੰਘ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 10 ਦਿਨ ਦਾ ਵੀਜ਼ਾ ਹੈ ਅਤੇ ਉਹ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਪਾਕਿਸਤਾਨ ਜਾ ਰਹੇ ਹਨ। ਉਨ੍ਹਾਂ ਇਹ ਦੱਸਿਆ ਕਿ ਸਿੱਖ ਸੰਗਤਾਂ ਦਾ ਇਹ ਜਥਾ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਮਗਰੋਂ ਦੇਸ਼ ਪਰਤੇਗਾ।

 

 

Check Also

ਪੰਜਾਬ ਸਰਕਾਰ ਨੂੰ ਜਾਰੀ ਐੱਨਜੀਟੀ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਲਾਈ ਰੋਕ

  1 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਦੇ ਭੁਗਤਾਨ ਲਈ ਜਾਰੀ ਹੋਇਆ …