13.5 C
Toronto
Thursday, September 18, 2025
spot_img
Homeਹਫ਼ਤਾਵਾਰੀ ਫੇਰੀਪੀਯੂ ਮਾਮਲੇ 'ਤੇ ਪੰਜਾਬ ਅਤੇ ਹਰਿਆਣਾ ਆਹਮੋ-ਸਾਹਮਣੇ

ਪੀਯੂ ਮਾਮਲੇ ‘ਤੇ ਪੰਜਾਬ ਅਤੇ ਹਰਿਆਣਾ ਆਹਮੋ-ਸਾਹਮਣੇ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਬੀ.ਐਲ. ਪੁਰੋਹਿਤ ਨਾਲ ਪੰਜਾਬ ਅਤੇ ਹਰਿਆਣਾ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ। ਇਹ ਮੀਟਿੰਗ ਸੋਮਵਾਰ ਨੂੰ ਯੂ.ਟੀ. ਸਕੱਤਰੇਤ ਵਿਖੇ ਹੋਈ ਹੈ। ਇਸ ਵਿਚ ਦੋਹਾਂ ਸੂਬਿਆਂ ਦੇ ਮੁੱਖ ਮੰਤਰੀ ਹਾਜ਼ਰ ਰਹੇ। ਧਿਆਨ ਰਹੇ ਕਿ ਹਰਿਆਣਾ ਵਲੋਂ ਪੰਜਾਬ ਯੂਨੀਵਰਸਿਟੀ ਤੋਂ ਆਪਣੇ ਕਾਲਜਾਂ ਲਈ ਮਾਨਤਾ ਮੰਗੀ ਜਾ ਰਹੀ ਹੈ। ਪਰ ਦੂਜੇ ਪਾਸੇ ਪੰਜਾਬ ਕਿਸੇ ਵੀ ਤਰ੍ਹਾਂ ਦੀ ਹਿੱਸੇਦਾਰੀ ਦੇਣ ਦੇ ਪੱਖ ਵਿਚ ਨਹੀਂ ਹੈ। ਮੀਟਿੰਗ ਖਤਮ ਹੋਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ , ਚੰਡੀਗੜ੍ਹ ਹਮੇਸ਼ਾ ਤੋਂ ਪੰਜਾਬ ਦਾ ਹਿੱਸਾ ਰਹੀ ਹੈ। ਭਗਵੰਤ ਮਾਨ ਨੇ ਹਰਿਆਣਾ ਨੂੰ ਹਿੱਸਾ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਅਗਵਾਈ ਵਿਚ ਇਕ ਘੰਟਾ ਚੱਲੀ ਮੀਟਿੰਗ ਵਿਚ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਨੇ ਆਪਣਾ ਪੱਖ ਰੱਖਿਆ, ਪਰ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਦੀਆਂ ਸਾਰੀਆਂ ਦਲੀਲਾਂ ਨੂੰ ਖਾਰਜ ਕਰਦੇ ਹੋਏ ਪੰਜਾਬ ਯੂਨੀਵਰਸਿਟੀ ਵਿਚੋਂ ਹਿੱਸੇਦਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਹੁਣ ਇਸ ਮਾਮਲੇ ਨੂੰ ਲੈ ਕੇ 3 ਜੁਲਾਈ ਨੂੰ ਸਵੇਰੇ 11 ਵਜੇ ਫਿਰ ਮੀਟਿੰਗ ਬੁਲਾਈ ਗਈ ਹੈ।

 

RELATED ARTICLES
POPULAR POSTS