ਫਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਹਰੀਕਾ ਦੀ ਜੰਮਪਲ ਹਰਪ੍ਰੀਤ ਕੌਰ ਨੇ ਕੈਨੇਡਾ ਦੀ ਟੋਰਾਂਟੋ ਪੁਲਿਸ ਵਿਚ ਭਰਤੀ ਹੋ ਕੇ ਆਪਣੇ ਮਾਪਿਆਂ ਦੇ ਨਾਲ-ਨਾਲ ਪੂਰੇ ਪੰਜਾਬ ਤੇ ਦੇਸ਼ ਦਾ ਨਾਂ ਚਮਕਾਇਆ ਹੈ।
ਇਸ ਖੁਸ਼ੀ ਦੇ ਮੌਕੇ ‘ਤੇ ਹਰਪ੍ਰੀਤ ਕੌਰ ਦੇ ਪਿਤਾ ਡਾ. ਸਤਨਾਮ ਸਿੰਘ ਨੇ ਦਸਿਆ ਕਿ ਹਰਪ੍ਰੀਤ ਕੌਰ ਦੀ ਇਸ ਪ੍ਰਾਪਤੀ ਨਾਲ ਉਨ੍ਹਾਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਰਹੀ।
ਉਨ੍ਹਾਂ ਕਿਹਾ ਕਿ ਹਰਪ੍ਰੀਤ ਕੌਰ ਬਰਾੜ ਮੁੱਢਲੀ ਪੜ੍ਹਾਈ ਕਰਨ ਤੋਂ ਬਾਅਦ ਕੈਨੇਡਾ ਚਲੀ ਗਈ ਸੀ। ਉਹ ਆਪਣੀ ਲਗਨ ਤੇ ਮਿਹਨਤ ਨਾਲ ਉੱਚ ਵਿੱਦਿਆ ਪ੍ਰਾਪਤ ਕਰਕੇ ਕੈਨੇਡਾ ਦੀ ਟੋਰਾਂਟੋ ਪੁਲਿਸ ਵਿਚ ਉਹ ਭਰਤੀ ਹੋਈ ਹੈ। ਉਸ ਦੀ ਮਿਹਨਤ ਸਦਕਾ ਦੁਨੀਆ ਅੰਦਰ ਪਿੰਡ ਬੁਰਜ ਹਰੀਕਾ ਅਤੇ ਫ਼ਰੀਦਕੋਟ ਜ਼ਿਲ੍ਹੇ ਦਾ ਨਾਮ ਰੌਸ਼ਨ ਹੋਇਆ ਹੈ। ਇਸ ਦੇ ਨਾਲ ਹੀ ਦੁਨੀਆਂ ਦੇ ਹਰ ਕੋਨੇ ਵਿੱਚ ਵੱਸਦੇ ਪੰਜਾਬੀਆਂ ਦਾ ਸਿਰ ਫ਼ਖਰ ਨਾਲ ਉੱਚਾ ਹੋਇਆ ਹੈ।
Check Also
ਛੋਟੇ ਬਿਜਨਸਾਂ ਦੇ ਮਾਲਕਾਂ ਦੀ ਸਹਾਇਤਾ ਲਈ ਫੈਡਰਲ ਸਰਕਾਰ ਨੇ ਕੀਤਾ ਨਵਾਂ ਐਲਾਨ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਦੇ ਛੋਟੇ ਅਤੇ ਮਧਿਅਮ ਵਰਗ ਦੇ ਬਿਜ਼ਨੈਸ ਇਸ ਦੇਸ਼ ਦੀ ਤਰੱਕੀ …