4.7 C
Toronto
Tuesday, November 18, 2025
spot_img
Homeਕੈਨੇਡਾਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਕੇ ਦਾ ਨੌਜਵਾਨ ਟੋਰਾਂਟੋ ਪੁਲਿਸ 'ਚ ਭਰਤੀ

ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਕੇ ਦਾ ਨੌਜਵਾਨ ਟੋਰਾਂਟੋ ਪੁਲਿਸ ‘ਚ ਭਰਤੀ

ਬਰਨਾਲਾ : ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਕੇ ਦੇ ਸਿੱਖ ਨੌਜਵਾਨ ਸੁਖਚੈਨ ਸਿੰਘ (29) ਨੇ ਕੈਨੇਡਾ ਦੀ ਟੋਰਾਂਟੋ ਪੁਲਿਸ ਵਿੱਚ ਭਰਤੀ ਹੋ ਕੇ ਪਿੰਡ ਦਾ ਮਾਣ ਵਧਾਇਆ ਹੈ। ਪੰਚ ਗੁਰਚਰਨ ਸਿੰਘ ਅਤੇ ਪਰਮਜੀਤ ਸਿੰਘ ਰਾਜਾ ਨੇ ਦੱਸਿਆ ਕਿ ਟੋਰਾਂਟੋ ਪੁਲਿਸ ਵਿੱਚ ਭਰਤੀ ਹੋਣ ਵਾਲਾ ਨੌਜਵਾਨ ਸੁਖਚੈਨ ਸਿੰਘ ਢਿੱਲੋਂ ਪੁੱਤਰ ਰਾਮ ਸਿੰਘ ਉਨ੍ਹਾਂ ਦਾ ਭਤੀਜਾ ਹੈ। ਉਸ ਨੇ ਬਤੌਰ ਪੁਲਿਸ ਕਾਂਸਟੇਬਲ ਆਪਣੀ ਡਿਊਟੀ ਸੰਭਾਲ ਲਈ ਹੈ।
ਉਨ੍ਹਾਂ ਦੱਸਿਆ ਕਿ ਸੁਖਚੈਨ ਕਰੀਬ 8 ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਪਹੁੰਚਿਆ ਸੀ। ਆਪਣੀ ਸਖਤ ਮਿਹਨਤ ਸਦਕਾ ਉਹ ਇਸ ਮੁਕਾਮ ‘ਤੇ ਪਹੁੰਚ ਸਕਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਿੱਚ ਭਰਤੀ ਹੋਣ ਵਾਲਿਆਂ ਵਿੱਚ ਸੁਖਚੈਨ ਇਕਲੌਤਾ ਦਸਤਾਰਧਾਰੀ ਹੈ। ਭਰਤੀ ਮੌਕੇ ਪੁਲਿਸ ਨੇ ਉਸ ਨੂੰ ਕੇਸ ਕਟਵਾਉਣ ਲਈ ਕਿਹਾ ਪਰ ਸੁਖਚੈਨ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

RELATED ARTICLES
POPULAR POSTS