Breaking News
Home / ਪੰਜਾਬ / ਕਟਾਰੂਚੱਕ ਮਾਮਲੇ ‘ਚ ਕੌਮੀ ਕਮਿਸ਼ਨ ਵਲੋਂ ਪੰਜਾਬ ਸਰਕਾਰ ਨੂੰ 12 ਜੂਨ ਤੱਕ ਕਾਰਵਾਈ ਰਿਪੋਰਟ ਸੌਂਪਣ ਦੇ ਹੁਕਮ

ਕਟਾਰੂਚੱਕ ਮਾਮਲੇ ‘ਚ ਕੌਮੀ ਕਮਿਸ਼ਨ ਵਲੋਂ ਪੰਜਾਬ ਸਰਕਾਰ ਨੂੰ 12 ਜੂਨ ਤੱਕ ਕਾਰਵਾਈ ਰਿਪੋਰਟ ਸੌਂਪਣ ਦੇ ਹੁਕਮ

ਜਿਨਸ਼ੀ ਸ਼ੋਸ਼ਣ ਦੇ ਆਰੋਪਾਂ ਵਿਚ ਘਿਰੇ ਹਨ ਮੰਤਰੀ ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ/ਬਿਊਰੋ ਨਿਊਜ਼ : ਕੌਮੀ ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨਸੀਐਸਸੀ) ਨੇ ਪੰਜਾਬ ਸਰਕਾਰ ਦੇ ਮੰਤਰੀ ਲਾਲ ਚੰਦ ਕਟਾਰੂਚੱਕ ‘ਤੇ ਲਾਏ ਗਏ ਜਿਨਸੀ ਸ਼ੋਸ਼ਣ ਦੇ ਆਰੋਪਾਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਤੀਜਾ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਤੀਸਰੇ ਨੋਟਿਸ ਵਿੱਚ ਐਨਸੀਐਸਸੀ ਨੇ ਰਾਜ ਸਰਕਾਰ ਦੇ ਮੁੱਖ ਸਕੱਤਰ, ਡਾਇਰੈਕਟਰ ਜਨਰਲ ਪੁਲਿਸ ਅਤੇ ਡੀਆਈਜੀ ਬਾਰਡਰ ਰੇਂਜ ਅੰਮ੍ਰਿਤਸਰ ਨੂੰ ਹੁਕਮ ਦਿੱਤੇ ਹਨ ਕਿ ਉਹ ਤੁਰੰਤ ਪੀੜਤ ਦੇ ਬਿਆਨ ਵੀਡੀਓ ਕਾਨਫਰੰਸ ਰਾਹੀਂ ਜਾਂ ਦਿੱਲੀ ਵਿੱਚ ਵਿਅਕਤੀਗਤ ਤੌਰ ‘ਤੇ ਰਿਕਾਰਡ ਕਰੇ ਤੇ ਉਸ ਨੂੰ ਸੁਰੱਖਿਆ ਪ੍ਰਦਾਨ ਕਰੇ। ਉਨ੍ਹਾਂ ਇਸ ਦੀ ਕਾਰਵਾਈ ਰਿਪੋਰਟ 12 ਜੂਨ ਤੱਕ ਪੇਸ਼ ਕਰਨ ਦੀ ਹਦਾਇਤ ਕੀਤੀ ਹੈ। ਕੇਸ਼ਵ ਕੁਮਾਰ ਦੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਕਮਿਸ਼ਨ ਨੇ 5 ਮਈ ਨੂੰ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਪਹਿਲਾ ਨੋਟਿਸ ਜਾਰੀ ਕਰਕੇ ਤੁਰੰਤ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਤੇ ਪੀੜਤ ਵਿਅਕਤੀ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਲਈ ਕਿਹਾ ਸੀ। ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਕਿਹਾ ਕਿ ਵਾਰ-ਵਾਰ ਨੋਟਿਸ ਭੇਜਣ ਦੇ ਬਾਵਜੂਦ ਰਾਜ ਸਰਕਾਰ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

 

Check Also

ਪੰਜਾਬ ’ਚ ਚੋਣਾਂ ਲਈ ਘਰ-ਘਰ ਭੇਜਿਆ ਜਾਵੇਗਾ ‘ਚੋਣ ਸੱਦਾ’ ਪੱਤਰ

1 ਜੂਨ ਨੂੰ ਪੰਜਾਬ ’ਚ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ …