ਐਤਵਾਰ ਨੂੰ ਗਲੇਸ਼ੀਅਰ ਟੁੱਟਣ ਕਾਰਨ ਵਾਪਰਿਆ ਸੀ ਹਾਦਸਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਉਤਰਾਖੰਡ ਦੇ ਅਟਲਕੋਟੀ ਵਿੱਚ ਐਤਵਾਰ ਸ਼ਾਮ ਨੂੰ ਆਏ ਬਰਫੀਲੇ ਤੂਫ਼ਾਨ ਕਾਰਨ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਗਏ ਅੰਮ੍ਰਿਤਸਰ ਦੇ ਛੇ ਸ਼ਰਧਾਲੂਆਂ ਦਾ ਸਮੂਹ ਬਰਫ ਹੇਠ ਦੱਬ ਗਿਆ ਸੀ, ਜਿਨ੍ਹਾਂ ਵਿੱਚੋਂ ਪੰਜ ਵਿਅਕਤੀਆਂ ਨੂੰ ਬਚਾ ਲਿਆ ਗਿਆ ਹੈ, ਜਦਕਿ ਉਨ੍ਹਾਂ ਵਿੱਚੋਂ ਲਾਪਤਾ ਹੋਈ ਮਹਿਲਾ ਦੀ ਲਾਸ਼ ਬਰਾਮਦ ਕਰ ਲਈ ਗਈ ਹੈ।
ਚਮੋਲੀ ਦੇ ਸਰਕਲ ਅਫਸਰ ਪ੍ਰਮੋਦ ਸ਼ਾਹ ਨੇ ਦੱਸਿਆ ਕਿ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਮਗਰੋਂ ਵਾਪਸ ਆਉਣ ਵੇਲੇ ਅੰਮ੍ਰਿਤਸਰ ਦੇ ਦੋ ਪਰਿਵਾਰਾਂ ਦਾ ਇੱਕ ਸਮੂਹ ਅਟਲਕੋਟੀ ‘ਚ ਆਏ ਬਰਫੀਲੇ ਤੂਫਾਨ ਦੌਰਾਨ ਗਲੇਸ਼ੀਅਰ ਟੁੱਟਣ ਕਾਰਨ ਬਰਫ਼ ਦੇ ਤੋਦਿਆਂ ਹੇਠ ਦਬ ਗਿਆ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਤੇ ਉਸ ਦੀਆਂ ਦੋਵੇਂ ਧੀਆਂ ਸਮੇਤ ਇੱਕ ਹੋਰ ਜੋੜੇ ਨੂੰ ਸੁਰੱਖਿਅਤ ਬਚਾ ਲਿਆ ਗਿਆ, ਜਦਕਿ ਇੱਕ ਮਹਿਲਾ ਲਾਪਤਾ ਹੋ ਗਈ ਸੀ। ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੌਰਾਨ ਬਰਫ ਖਿਸਕਣ ਦੀ ਇਹ ਪਹਿਲੀ ਘਟਨਾ ਹੈ। ਇਸ ਵਾਰ ਸ੍ਰੀ ਹੇਮਕੁੰਟ ਸਾਹਿਬ ਵਿੱਚ ਭਾਰੀ ਬਰਫਬਾਰੀ ਹੋਈ ਹੈ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …