Breaking News
Home / ਪੰਜਾਬ / ਭਗਤ ਪੂਰਨ ਸਿੰਘ ਨੋਬੇਲ ਪੁਰਸਕਾਰ ਦੇ ਹੱਕਦਾਰ : ਸੰਧਵਾਂ

ਭਗਤ ਪੂਰਨ ਸਿੰਘ ਨੋਬੇਲ ਪੁਰਸਕਾਰ ਦੇ ਹੱਕਦਾਰ : ਸੰਧਵਾਂ

ਕੇਂਦਰ ਨੂੰ ਭਗਤ ਪੂਰਨ ਸਿੰਘ ਦੇ ਨਾਮ ਦੀ ਸਿਫਾਰਸ਼ ਕਰਨ ਦੀ ਕੀਤੀ ਅਪੀਲ
ਅੰਮ੍ਰਿਤਸਰ : ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਦੇ 119ਵੇਂ ਜਨਮ ਦਿਹਾੜੇ ਮੌਕੇ ਸੰਸਥਾ ਵੱਲੋਂ ਅੰਮ੍ਰਿਤਸਰ ‘ਚ ਇੱਕ ਸਮਾਗਮ ਕਰਵਾਇਆ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਗਤ ਪੂਰਨ ਸਿੰਘ ਨੋਬੇਲ ਪੁਰਸਕਾਰ ਦੇ ਅਸਲੀ ਹੱਕਦਾਰ ਹਨ ਤੇ ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਅਪੀਲ ਕੀਤੀ ਜਾਵੇਗੀ ਕਿ ਨੋਬੇਲ ਪੁਰਸਕਾਰ ਲਈ ਭਾਰਤ ਵੱਲੋਂ ਭਗਤ ਜੀ ਦਾ ਨਾਮ ਭੇਜਿਆ ਜਾਵੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਅਪੀਲ ਕੀਤੀ ਕਿ ਭਗਤ ਜੀ ਦੀ ਜੀਵਨੀ ਨੂੰ ਪਾਠਕ੍ਰਮ ਵਿੱਚ ਸ਼ਾਮਲ ਕੀਤਾ ਜਾਵੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਵੀ ਸੇਧ ਲੈ ਸਕਣ। ਸੰਧਵਾਂ ਨੇ ਕਿਹਾ ਕਿ ਭਗਤ ਜੀ ਇਕ ਸੰਵੇਦਨਸ਼ੀਲ ਲੇਖਕ, ਵਾਤਾਵਰਨ ਪ੍ਰੇਮੀ ਤੇ ਪਰਉਪਕਾਰੀ ਮਨੁੱਖ ਸਨ, ਜਿਨ੍ਹਾਂ ਜਵਾਨੀ ਵਿੱਚ ਹੀ ਆਪਣਾ ਜੀਵਨ ਮਾਨਵਤਾ ਦੇ ਲੇਖੇ ਲਾਉਣ ਦਾ ਫ਼ੈਸਲਾ ਕਰ ਲਿਆ ਸੀ ਅਤੇ ਮਗਰੋਂ ਸਾਰੀ ਜ਼ਿੰਦਗੀ ਬਿਮਾਰ, ਬੇਸਹਾਰਾ ਅਤੇ ਅਪਾਹਜ ਲੋਕਾਂ ਦੀ ਸੇਵਾ ਨੂੰ ਸਮਰਪਿਤ ਕਰਦਿਆਂ ਇਸ ਘਰ ਦੀ ਸਥਾਪਨਾ ਕੀਤੀ। ਉਨ੍ਹਾਂ ਕਿਹਾ ਇਸ ਮਹਾਨ ਸ਼ਖ਼ਸੀਅਤ ਦਾ ਬੁੱਤ ਸ਼ਹਿਰ ‘ਚ ਜ਼ਰੂਰ ਲੱਗਣਾ ਚਾਹੀਦਾ ਹੈ। ਉਨ੍ਹਾਂ ਪਿੰਗਲਵਾੜਾ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਬੁੱਤ ਲਗਾਉਣ ਵਾਲੀ ਥਾਂ ਦੀ ਨਿਸ਼ਾਨਦੇਹੀ ਕਰਨ ਤੇ ਉਹ ਆਪਣੇ ਕੋਲੋ ਭਗਤ ਜੀ ਦਾ ਬੁੱਤ ਲਗਵਾ ਕੇ ਦੇਣਗੇ। ਇਸ ਮੌਕੇ ਆਲ ਇੰਡੀਆ ਪਿੰਗਲਵਾੜਾ ਸੁਸਾਇਟੀ ਵੱਲੋਂ ਪ੍ਰਕਾਸ਼ਿਤ ਕੀਤੀ ਪੁਸਤਕ ‘ਕਿਸਾਨ ਜਨ ਅੰਦੋਲਨ’ ਵੀ ਜਾਰੀ ਕੀਤੀ ਗਈ। ਇਸ ਮੌਕੇ ਵਿਧਾਇਕ ਜੀਵਨਜੋਤ ਕੌਰ ਨੇ ਵੀ ਸੰਬੋਧਨ ਕੀਤਾ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …