ਅੰਮਿ੍ਰਤਸਰ ਸਥਿਤ 1 ਕਰੋੜ 32 ਲੱਖ ਰੁਪਏ ਦੀ ਸੰਪਤੀ ਕੀਤੀ ਕੁਰਕ
ਅੰਮਿ੍ਰਤਸਰ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਪੁਲਿਸ ਦੇ 2017 ’ਚ ਬਰਖਾਸਤ ਕੀਤੇ ਗਏ ਇੰਸਪੈਕਟਰ ਇੰਦਰਜੀਤ ਸਿੰਘ ਖਿਲਾਫ ਵੱਡਾ ਐਕਸ਼ਨ ਲਿਆ ਹੈ। ਈਡੀ ਨੇ ਇੰਦਰਜੀਤ ਸਿੰਘ ਦੀ ਅੰਮਿ੍ਰਤਸਰ ਸਥਿਤ 1 ਕਰੋੜ 32 ਲੱਖ ਰੁਪਏ ਤੋਂ ਜ਼ਿਆਦਾ ਦੀ ਸੰਪਤੀ ਨੂੰ ਕੁਰਕ ਕਰ ਲਿਆ ਹੈ। ਈਡੀ ਵੱਲੋਂ ਇਹ ਕਾਰਵਾਈ ਭਿ੍ਰਸ਼ਟਾਚਾਰ ਦੇ ਆਰੋਪ ’ਚ ਮਨੀਲਾਂਡਰਿੰਗ ਰੋਕੂ ਕਾਨੂੰਨ ਤਹਿਤ ਕੀਤੀ ਗਈ ਹੈ। ਈਡੀ ਦੇ ਅਧਿਕਾਰੀਆਂ ਨੇ ਕਿਹਾ ਕਿ ਸਾਬਕਾ ਇੰਸਪੈਕਟਰ ਇੰਦਰਜੀਤ ਸਿੰਘ ਖਿਲਾਫ਼ ਜਾਂਚ ਦੌਰਾਨ ਅੰਮਿ੍ਰਤਸਰ ਜ਼ਿਲ੍ਹੇ ਦੇ ਛੇਹਰਟਾ ’ਚ ਇਕ ਘਰ ਅਤੇ 32 ਲੱਖ 42 ਹਜ਼ਾਰ ਰੁਪਏ ਦੀ ਫਿਕਸ ਡਿਪਾਜਿਟ ਰਾਸ਼ੀ ਨੂੰ ਜਬਤ ਕਰਨ ਦੇ ਲਈ ਮਨੀਲਾਂਡਰਿੰਗ ਰੋਕੂ ਕਾਨੂੰਨ ਤਹਿਤ ਕਾਰਵਾਈ ਕਰਨ ਦਾ ਹੁਕਮ ਜਾਰੀ ਕੀਤਾ ਸੀ ਹੈ। ਇੰਦਰਜੀਤ ਸਿੰਘ ਦੇ ਘਰ ਦੀ ਮਾਰਕੀਟ ਵੈਲਿਊ 1 ਕਰੋੜ ਰੁਪਏ ਤੋਂ ਜ਼ਿਆਦਾ ਦੱਸੀ ਜਾ ਰਹੀ ਹੈ। ਧਿਆਨ ਰਹੇ ਕਿ ਮਨੀ ਲਾਂਡਰਿੰਗ ਦਾ ਮਾਮਲਾ ਪੰਜਾਬ ਦੀ ਸਪੈਸ਼ਲ ਟਾਸਕ ਫੋਰਸ ਵੱਲੋਂ ਇੰਦਰਜੀਤ ਖਿਲਾਫ਼ 2017 ’ਚ ਦਰਜ ਕੀਤਾ ਗਿਆ ਸੀ ਅਤੇ ਉਸ ਖਿਲਾਫ਼ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਚਾਰਜਸ਼ੀਟ ਦਾਖਲ ਕੀਤੀ ਗਈ ਸੀ, ਜਿਸ ਦੇ ਚਲਦਿਆਂ ਇੰਦਰਜੀਤ ਸਿੰਘ 2017 ਤੋਂ ਜੇਲ੍ਹ ਵਿਚ ਬੰਦ ਹੈ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …