ਗਿ੍ਰਫ਼ਤਾਰ ਵਿਅਕਤੀਆਂ ਦਾ ਅੱਤਵਾਦੀ ਸੰਗਠਨ ਆਈ ਐਸ ਆਈ ਐਸ ਨਾਲ ਹੈ ਸਬੰਧ
ਅਹਿਮਦਾਬਾਦ/ਬਿਊਰੋ ਨਿਊਜ਼ : ਗੁਜਰਾਤ ਪੁਲਿਸ ਦੇ ਐਂਟੀ ਟੈਰੋਰਿਸਟ ਸਕਵਾਇਡ (ਏਟੀਐਸ) ਨੇ ਪੋਰਬੰਦਰ ਤੋਂ ਇਕ ਵਿਦੇਸ਼ੀ ਨਾਗਰਿਕ ਅਤੇ ਇਕ ਮਹਿਲਾ ਸਮੇਤ 4 ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਨ੍ਹਾਂ ਚਾਰੋਂ ਵਿਅਕਤੀਆਂ ਦਾ ਸਬੰਧ ਅੰਤਰਾਸ਼ਟਰੀ ਅੱਤਵਾਦੀ ਸੰਗਠਨ ਆਈ ਐਸ ਆਈ ਐਸ ਨਾਲ ਹੈ। ਗਿ੍ਰਫ਼ਤਾਰ ਕੀਤੀ ਗਈ ਮਹਿਲਾ ਕੋਲੋਂ ਚਾਰ ਮੋਬਾਇਲ ਫੋਨ ਅਤੇ ਇਕ ਡਿਜੀਟਲ ਡਿਵਾਇਸ ਵੀ ਬਰਾਮਦ ਹੋਈ ਹੈ। ਸਾਰੇ ਆਰੋਪੀਆਂ ਦੇ ਪਾਕਿਸਤਾਨ ਨਾਲ ਸਬੰਧ ਦਾ ਖੁਲਾਸਾ ਵੀ ਏਟੀਐਸ ਵੱਲੋਂ ਕੀਤਾ ਗਿਆ ਹੈ। ਗਿ੍ਰਫ਼ਤਾਰ ਕੀਤੇ ਗਏ ਆਰੋਪੀ ਆਈ ਐਸ ਆਈ ਐਸ ਨੂੰ ਗੁਜਰਾਤ ਸਬੰਧੀ ਜਾਣਕਾਰੀ ਮੁਹੱਈਆ ਕਰਵਾ ਰਹੇ ਸਨ। ਏਟੀਐਸ ਵੱਲੋਂ ਪਿਛਲੇ ਕਈ ਦਿਨਾਂ ਤੋਂ ਪੋਰਬੰਦਰ ਅਤੇ ਆਸ-ਪਾਸ ਦੇ ਇਲਾਕਿਆਂ ’ਚ ਸਰਚ ਅਪ੍ਰੇਸ਼ਨ ਚਲਾਇਆ ਜਾ ਰਿਹਾ ਸੀ ਅਤੇ ਇਸੇ ਸਰਚ ਅਪ੍ਰੇਸ਼ਨ ਤਹਿਤ ਇਨ੍ਹਾਂ 4 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਮੁੱਢਲੀ ਜਾਂਚ ਦੌਰਾਨ ਪਤਾ ਚੱਲਿਆ ਹੈ ਕਿ ਗਿ੍ਰਫ਼ਤਾਰ ਕੀਤੇ ਗਏ ਵਿਅਕਤੀ ਆਈ ਐਸ ਆਈ ਐਸ ਦੇ ਅੱਤਵਾਦੀ ਮਾਡਿਊਲ ਦਾ ਹਿੱਸਾ ਸਨ ਅਤੇ ਇਹ ਪਿਛਲੇ 1 ਸਾਲ ਤੋਂ ਇਕ-ਦੂਜੇ ਦੇ ਸੰਪਰਕ ਵਿਚ ਸਨ। ਇਹ ਚਾਰੋਂ ਆਰੋਪੀ ਅੱਤਵਾਦੀ ਸੰਗਠਨ ਵਿਚ ਸ਼ਾਮਲ ਹੋਣ ਲਈ ਵਿਦੇਸ਼ ਭੱਜਣ ਦੀ ਯੋਜਨਾ ਬਣਾ ਰਹੇ ਸਨ। ਇਹ ਸੰਗਠਨ ਆਈ ਐਸ ਆਈ ਐਸ ਦੇ ਮਡਿਊਲ ’ਤੇ ਕੰਮ ਕਰ ਰਿਹਾ ਸੀ ਅਤੇ ਆਰੋਪੀ ਸ਼ੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਨੂੰ ਕੱਟੜਪੰਥੀ ਬਣਾਉਣ ਲਈ ਕੰਮ ਕਰ ਰਹੇ ਸਨ।