20 ਜੂਨ ਨੂੰ ਜਲੰਧਰ ’ਚ ਹੋਵੇਗੀ ਯੋਗਸ਼ਾਲਾ, ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਹੋਣਗੇ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਇਸ ਵਾਰ ਯੋਗਸ਼ਾਲਾ ਲਗਾ ਕੇ ਅੰਤਰਾਸ਼ਟਰੀ ਯੋਗ ਦਿਵਸ ਮਨਾਏਗੀ। ਜਲੰਧਰ ’ਚ 20 ਜੂਨ ਨੂੰ ਯੋਗਸ਼ਾਲਾ ਲਗਾਈ ਜਾਵੇਗੀ ਅਤੇ ਇਸ ਯੋਗਸ਼ਾਲਾ ’ਚ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੂਹ ਕੈਬਨਿਟ ਮੰਤਰੀ ਅਤੇ ਸਾਰੇ ਐਮ ਐਲ ਏ ਹਿੱਸਾ ਲੈਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਲਗਭਗ ਦੋ ਮਹੀਨੇ ਪਹਿਲਾਂ ਸਮੁੱਚੇ ਪੰਜਾਬ ’ਚ ਯੋਗਸ਼ਾਲਾ ਸ਼ੁਰੂ ਕਰਨ ਦੀ ਗੱਲ ਕਹੀ ਸੀ। ਉਨ੍ਹਾਂ ਨੇ ਇਸ ਮੁਹਿੰਮ ਦੀ ਸ਼ੁਰੂਆਮ ‘ਸੀਐਮ ਦੀ ਯੋਗਸ਼ਾਲਾ’ ਨਾਮ ਨਾਲ ਕਰਨ ਸਬੰਧੀ ਜਾਣਕਾਰੀ ਵੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸਰਟੀਫਾਈਡ ਯੋਗਾ ਇੰਸਟਰੱਕਟਰ ਘਰ-ਘਰ ਯੋਗ ਸਿੱਖਿਆ ਪਹੁੰਚਾ ਕੇ ਲੋਕਾਂ ਨੂੰ ਸਿਹਤਮੰਦ ਬਣਾਉਣਗੇ। ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਸਬੰਧ ’ਚ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ। ਧਿਆਨ ਰਹੇ ਕਿ 21 ਨੂੰ ਕੌਮਾਂਤਰੀ ਯੋਗ ਦਿਵਸ ਮਨਾਇਆ ਜਾਂਦਾ ਹੈ ਅਤੇ ਇਸ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੱਧ ਪ੍ਰਦੇਸ਼ ਵਿਚ ਯੋਗ ਦਿਵਸ ਵਾਲੇ ਦਿਨ ਯੋਗਾ ਕਰਦੇ ਹੋਏ ਨਜ਼ਰ ਆਉਣਗੇ। ਪ੍ਰੰਤੂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕੌਮਾਂਤਰੀ ਯੋਗ ਦਿਵਸ ਤੋਂ ਇਕ ਦਿਨ ਪਹਿਲਾਂ ਯੋਗਸ਼ਾਲਾ ਲਗਾਉਣ ਦਾ ਫੈਸਲਾ ਕੀਤਾ ਹੈ ਜੋ ਕਿ 20 ਜੂਨ ਨੂੰ ਜਲੰਧਰ ’ਚ ਲਗਾਈ ਜਾਵੇਗੀ, ਜਿਸ ਵਿਚ 15000 ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …