21.6 C
Toronto
Friday, July 10, 2026
spot_img
Homeਭਾਰਤਨਰਿੰਦਰ ਮੋਦੀ ਸਰਕਾਰ ਵੱਲੋਂ ਲਿਆਂਦਾ ਆਰਡੀਨੈਂਸ ਦਿੱਲੀ ਦੇ ਲੋਕਾਂ ਦਾ ਅਪਮਾਨ :...

ਨਰਿੰਦਰ ਮੋਦੀ ਸਰਕਾਰ ਵੱਲੋਂ ਲਿਆਂਦਾ ਆਰਡੀਨੈਂਸ ਦਿੱਲੀ ਦੇ ਲੋਕਾਂ ਦਾ ਅਪਮਾਨ : ਅਰਵਿੰਦ ਕੇਜਰੀਵਾਲ

‘ਆਪ’ ਕੋਲ 100 ਸਿਸੋਦੀਆ ਤੇ 100 ਜੈਨ ਹੋਣ ਦਾ ਕੀਤਾ ਦਾਅਵਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਆਰਡੀਨੈਂਸ ਖਿਲਾਫ਼ ‘ਮਹਾ ਰੈਲੀ’ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੌਮੀ ਰਾਜਧਾਨੀ ਵਿੱਚ ਸੇਵਾਵਾਂ ਦੇ ਕੰਟਰੋਲ ਨੂੰ ਲੈ ਕੇ ਲਿਆਂਦਾ ਗਿਆ ਆਰਡੀਨੈਂਸ ਦਿੱਲੀ ਦੇ ਲੋਕਾਂ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਭਾਜਪਾ ਮੈਨੂੰ ਨਿੱਤ ਗਾਲ੍ਹਾਂ ਕੱਢਦੀ ਹੈ, ਪਰ ਆਰਡੀਨੈਂਸ ਲਿਆ ਕੇ ਕੇਂਦਰ ਨੇ ਦਿੱਲੀ ਦੇ ਲੋਕਾਂ ਦਾ ਨਿਰਾਦਰ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਕੇਂਦਰੀ ਆਰਡੀਨੈਂਸ ਖਿਲਾਫ ਵਿੱਢੀ ਲੜਾਈ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਆਰਡੀਨੈਂਸ ਜ਼ਰੀਏ ਪਹਿਲਾ ਸਿਆਸੀ ਹਮਲਾ ਦਿੱਲੀ ’ਤੇ ਕੀਤਾ ਗਿਆ ਹੈ ਤੇ ਜਲਦੀ ਹੀ ਅਜਿਹੇ ਹੋਰ ਆਰਡੀਨੈਂਸ ਹੋਰਨਾਂ ਰਾਜਾਂ ਵਿੱਚ ਵੀ ਲਿਆਂਦੇ ਜਾਣਗੇ। ‘ਆਪ’ ਸੁਪਰੀਮੋ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ, ਪਰ ਕੇਂਦਰ ਸਰਕਾਰ ਸ਼ਾਇਦ ਭੁੱਲ ਗਈ ਕਿ ‘ਸਾਡੇ ਕੋਲ 100 ਸਿਸੋਦੀਆ ਤੇ 100 ਜੈਨ ਹਨ। ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ, ਸੀਨੀਅਰ ਵਕੀਲ ਤੇ ਰਾਜ ਸਭਾ ਮੈਂਬਰ ਕਪਿਲ ਸਿੱਬਲ ਤੇ ਹੋਰ ਪਾਰਟੀ ਆਗੂ ਮੌਜੂਦ ਸਨ।

 

RELATED ARTICLES
POPULAR POSTS