ਕਿਹਾ ; ਅਕਾਲੀ ਦਲ ਨਾਲ ਹੋਇਆ ਪੱਕਾ ਤਲਾਕ, ਨਹੀਂ ਕਰਾਂਗੇ ਰੀਮੈਰਿਜ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਕੇਂਦਰੀ ਕੈਬਨਿਟ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਕਿ ਭਾਜਪਾ ਦਾ ਅਕਾਲੀ ਦਲ ਨਾਲ ਮੁੜ ਗਠਜੋੜ ਕਰਨ ਦਾ ਕੋਈ ਇਰਾਦਾ ਨਹੀਂ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਹਰਦੀਪ ਪੁਰੀ ਨੇ ਕਿਹਾ ਕਿ ਅਕਾਲੀ ਦਲ ਨਾਲ ਗਠਜੋੜ ਦੇ ਮਾਮਲੇ ਵਿਚ ਉਹ ਸਮਝਦੇ ਹਨ ਕਿ ਮੁੜ ਵਿਆਹ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਅਸੀਂ ਅਕਾਲੀ ਦਲ ਤੋਂ ਕਈ ਆਗੂਆਂ ਦਾ ਭਾਜਪਾ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ ਹੈ ਤੇ ਅੱਗੇ ਵੀ ਜਿਹੜਾ ਵੀ ਕੋਈ ਅਕਾਲੀ ਆਗੂ ਭਾਜਪਾ ਵਿਚ ਸ਼ਾਮਲ ਹੋਣਾ ਚਾਹੁੰਦਾ ਹੈ ਤਾਂ ਅਸੀਂ ਉਸਦਾ ਸਵਾਗਤ ਕਰਾਂਗੇ ਪਰ ਗਠਜੋੜ ਦਾ ਫਿਲਹਾਲ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਜੇਕਰ ਐਨਡੀਏ ਦੇ 25 ਸਾਲ ਪੂੁਰੇ ਹੋਣ ਦਾ ਜਸ਼ਨ ਮਨਾਇਆ ਜਾਂਦਾ ਹੈ ਤਾਂ ਪਾਰਟੀ ਸਾਬਕਾ ਸਹਿਯੋਗੀਆਂ ਨੂੰ ਸੱਦਾ ਦੇ ਸਕਦੀ ਹੈ, ਪਰ ਇਸਦਾ ਮਤਲਬ ਇਹ ਨਹੀਂ ਹੋਵੇਗਾ ਕਿ ਸਾਰੇ ਸਾਬਕਾ ਸਹਿਯੋਗੀਆਂ ਦੇ ਨਾਲ ਮੁੜ ਗਠਜੋੜ ਹੋ ਜਾਵੇਗਾ। ਹਰਦੀਪ ਪੁਰੀ ਨੇ ਕਿਹਾ ਕਿ ਸੰਗਰੂਰ ਅਤੇ ਜਲੰਧਰ ਲੋਕ ਸਭਾ ਹਲਕੇ ਦੀਆਂ ਜ਼ਿਮਨੀ ਚੋਣਾਂ ਵਿਚ ਦੇਖਿਆ ਗਿਆ ਹੈ ਕਿ ਭਾਜਪਾ ਦੀਆਂ ਵੋਟਾਂ ਵਧੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਦੀਆਂ ਵੋਟਾਂ ਪਿੰਡਾਂ ਵਿਚ ਵੀ ਵਧ ਗਈਆਂ ਹਨ।
Check Also
ਭਾਰਤੀ ਜਲ ਸੈਨਾ ਨੂੰ ਮਿਲਣਗੇ 26 ਮਰੀਨ ਰਾਫੇਲ ਲੜਾਕੂ ਜਹਾਜ਼
ਚੀਨ ਨਾਲ ਮੁਕਾਬਲਾ ਕਰਨ ਲਈ ਹਿੰਦ ਮਹਾਂਸਾਗਰ ’ਚ ਕੀਤੇ ਜਾਣਗੇ ਤਾਇਨਾਤ ਨਵੀਂ ਦਿੱਲੀ/ਬਿਊਰੋ ਨਿਊਜ਼ : …