ਦਵਿੰਦਰਜੀਤ ਸਿੰਘ ਲਾਡੀ ਨੂੰ ਯੂਥ ਵਿੰਗ ਦੀ ਮਿਲੀ ਪ੍ਰਧਾਨਗੀ
ਚੰਡੀਗੜ੍ਹ/ਬਿਊਰੋ ਨਿਊਜ਼
ਬੁਢਲਾਡਾ ਤੋਂ ਵਿਧਾਇਕ ਪਿ੍ਰੰਸੀਪਲ ਬੁੱਧ ਰਾਮ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਕਾਰਜਕਾਰੀ ਪ੍ਰਧਾਨ ਤੇ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਨੂੰ ਯੂਥ ਵਿੰਗ ਦਾ ਪ੍ਰਧਾਨ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਮੁੱਖ ਮੰਤਰੀ ਭਗਵੰਤ ਮਾਨ ਤੇ ਯੂਥ ਵਿੰਗ ਦੇ ਪ੍ਰਧਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰੁਝੇਵਿਆਂ ਕਾਰਨ ਸੰਗਠਨ ਦਾ ਕੰਮ ਪ੍ਰਭਾਵਿਤ ਹੋ ਰਿਹਾ ਸੀ, ਇਸ ਲਈ ਇਹ ਫੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਬਟਾਲਾ ਤੋਂ ਵਿਧਾਇਕ ਅਮਰਿੰਦਰ ਸਿੰਘ (ਸ਼ੈਰੀ ਕਲਸੀ) ਨੂੰ ਸੂਬਾ ਮੀਤ ਪ੍ਰਧਾਨ, ਜਸਬੀਰ ਸਿੰਘ ਰਾਜਾ ਗਿੱਲ ਨੂੰ ਸੂਬਾ ਮੀਤ ਪ੍ਰਧਾਨ, ਜਗਦੀਪ ਸਿੰਘ ਕਾਕਾ ਨੂੰ ਸੂਬਾ ਮੀਤ ਪ੍ਰਧਾਨ, ਖੰਨਾ ਹਲਕੇ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੂੰ ਵੀ ਮੀਤ ਪ੍ਰਧਾਨ ਲਗਾਇਆ ਹੈ। ਜਗਰੂਪ ਸਿੰਘ ਸੇਖਵਾਂ ਨੂੰ ਸੂਬਾ ਜਨਰਲ ਸਕੱਤਰ ਬਣਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਵੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵਲੋਂ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਚ ਆਯੋਜਿਤ ਮਹਾਰੈਲੀ ਤੋਂ ਬਾਅਦ ਕੀਤੇ ਗਏ ਇਸ ਫੇਰਬਦਲ ਨੂੰ ਅਗਾਮੀ ਲੋਕ ਸਭਾ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਪਿਛਲੇ ਸਮੇਂ ਤੋਂ ਕੇਂਦਰ ਦੀ ਭਾਜਪਾ ਸਰਕਾਰ ਦੇ ਖਿਲਾਫ ਮੋਰਚਾ ਖੋਲ੍ਹ ਕੇ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਦੀਆਂ ਤਿਆਰੀਆਂ ਵਿਚ ਜੁਟੇ ਹੋੇਏ ਹਨ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …