Breaking News
Home / ਪੰਜਾਬ / ਭਾਜਪਾ ਅਤੇ ਜਜਪਾ ਆਗੂਆਂ ਦੇ ਵਿਰੋਧ ’ਚ ਹਰਿਆਣਾ ਦੇ ਸਿਰਸਾ ’ਚ ਲੱਗੇ ਚਿਤਾਵਨੀ ਬੋਰਡ

ਭਾਜਪਾ ਅਤੇ ਜਜਪਾ ਆਗੂਆਂ ਦੇ ਵਿਰੋਧ ’ਚ ਹਰਿਆਣਾ ਦੇ ਸਿਰਸਾ ’ਚ ਲੱਗੇ ਚਿਤਾਵਨੀ ਬੋਰਡ

ਕਿਹਾ : ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਵਿਰੋਧ ਰਹੇਗਾ ਜਾਰੀ
ਸਿਰਸਾ/ਬਿਊਰੋ ਨਿਊਜ਼ : ਹਰਿਆਣਾ ਦੇ ਜ਼ਿਲ੍ਹਾ ਸਿਰਸਾ ਦੇ ਕਈ ਪਿੰਡਾਂ ਵਿੱਚ ਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ (ਜਜਪਾ) ਦੇ ਆਗੂਆਂ ਨੂੰ ਪਿੰਡਾਂ ਵਿਚ ਦਾਖਲ ਨਾ ਹੋਣ ਦੇਣ ਸਬੰਧੀ ਚਿਤਾਵਨੀ ਬੋਰਡ ਲਗਾਏ ਗਏ ਹਨ। ਸਰਪੰਚ ਐਸੋਸੀਏਸ਼ਨ ਵੱਲੋਂ ਲਗਾਏ ਗਏ ਇਨ੍ਹਾਂ ਚਿਤਾਵਨੀ ਬੋਰਡਾਂ ’ਤੇ ਕਿਸਾਨਾਂ ’ਤੇ ਲਾਠੀਚਾਰਜ, ਖਿਡਾਰੀਆਂ ’ਤੇ ਲਾਠੀਚਾਰਜ ਤੇ ਸਰਪੰਚਾਂ ’ਤੇ ਹੋਏ ਲਾਠੀਚਾਰਜ ਦਾ ਜ਼ਿਕਰ ਕੀਤਾ ਗਿਆ ਹੈ। ਇਸ ਸਬੰਧੀ ਸਰਪੰਚ ਐਸੋਸੀਏਸ਼ਨ ਦੇ ਸੂਬਾਈ ਮੀਤ ਪ੍ਰਧਾਨ ਸੰਤੋਸ਼ ਬੈਨੀਵਾਲ ਨੇ ਕਿਹਾ ਕਿ ਜਦੋਂ ਤੱਕ ਸਰਪੰਚਾਂ ਦੀਆਂ ਮੰਗਾਂ ਤੋਂ ਇਲਾਵਾ ਕਿਸਾਨਾਂ ਤੇ ਖਿਡਾਰੀਆਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਭਾਜਪਾ ਅਤੇ ਜਜਪਾ ਦੇ ਕਿਸੇ ਵੀ ਆਗੂ ਨੂੰ ਪਿੰਡ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਉਂਦੀ 18 ਜੂਨ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿਰਸਾ ਵਿਖੇ ਹੋਣ ਵਾਲੀ ਰੈਲੀ ਦਾ ਵੀ ਡਟਵਾਂ ਵਿਰੋਧ ਕੀਤਾ ਜਾਵੇਗਾ। ਧਿਆਨ ਰਹੇ ਕਿ ਲੰਘੇ ਦਿਨੀਂ ਹਰਿਆਣਾ ਦੇ ਕਿਸਾਨਾਂ ਵੱਲੋਂ ਸੂਰਜਮੁਖੀ ਦੀ ਖਰੀਦ ਐਮਐਸਪੀ ’ਤੇ ਕਰਨ ਨੂੰ ਲੈ ਕੇ ਸ਼ਾਹਬਾਦ ਵਿਖੇ ਧਰਨਾ ਲਗਾਇਆ ਗਿਆ ਸੀ ਅਤੇ ਇਸ ਧਰਨੇ ਦੌਰਾਨ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਗਿਆ ਸੀ, ਜਿਸ ਦੌਰਾਨ ਕਈ ਕਿਸਾਨ ਜ਼ਖਮੀ ਹੋ ਗਏ ਸਨ। ਕਿਸਾਨਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਜੋਂ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਪਿੰਡਾਂ ’ਚ ਭਾਜਪਾ ਅਤੇ ਜਜਪਾ ਆਗੂਆਂ ਦੇ ਪਿੰਡਾਂ ਵਿਚ ਦਾਖਲ ਹੋਣ ’ਤੇ ਰੋਕ ਲਗਾ ਦਿੱਤੀ ਗਈ ਹੈ।

Check Also

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਲਗਾਇਆ ਵੱਡਾ ਆਰੋਪ

ਕਿਹਾ : ਸੀਐਮ ਮਾਨ ਨੇ ਬੇਨਾਮੀ ਸੰਪਤੀ ਆਪਣੀ ਮਾਤਾ ਦੇ ਨਾਂ ਕਰਵਾਈ ਜਲੰਧਰ/ਬਿਊਰੋ ਨਿਊਜ਼ : …