Breaking News
Home / ਪੰਜਾਬ / ਮੰਤਰੀ ਕਟਾਰੂਚੱਕ ਦੇ ਮਾਮਲੇ ’ਚ ਆਇਆ ਨਵਾਂ ਮੋੜ

ਮੰਤਰੀ ਕਟਾਰੂਚੱਕ ਦੇ ਮਾਮਲੇ ’ਚ ਆਇਆ ਨਵਾਂ ਮੋੜ

ਸ਼ਿਕਾਇਤਕਰਤਾ ਨੇ ਕਾਰਵਾਈ ਕਰਵਾਉਣ ਤੋਂ ਕੀਤਾ ਇਨਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਿਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਅਸ਼ਲੀਲ ਵੀਡੀਓ ਮਾਮਲੇ ’ਚ ਨਵਾਂ ਮੋੜ ਆ ਗਿਆ ਹੈ। ਪੰਜਾਬ ਦੇ ਰਾਜਪਾਲ ਅਤੇ ਐਸ.ਸੀ. ਕਮਿਸ਼ਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਵਲੋਂ ਬਣਾਈ ਗਈ ਜਾਂਚ ਕਮੇਟੀ ਦੇ ਸਾਹਮਣੇ ਸ਼ਿਕਾਇਤਕਰਤਾ ਨੇ ਕਾਰਵਾਈ ਤੋਂ ਹੀ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਜਾਂਚ ਕਮੇਟੀ ਦੇ ਮੁਖੀ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਨੇ ਜਾਂਚ ਰਿਪੋਰਟ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਭੇਜ ਦਿੱਤੀ ਹੈ। ਚੇਤੇ ਰਹੇ ਕਿ ਵਿਰੋਧੀ ਧਿਰ ਲਗਾਤਾਰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖਿਲਾਫ ਕਾਰਵਾਈ ਨਾ ਕੀਤੇ ਜਾਣ ਦਾ ਮੁੱਦਾ ਉਠਾ ਰਹੀ ਸੀ। ਧਿਆਨ ਰਹੇ ਕਿ ਸ਼ਿਕਾਇਤਕਰਤਾ ਦੇ ਪਿੱਛੇ ਹਟ ਜਾਣ ਕਾਰਨ ਮੰਤਰੀ ਕਟਾਰੂਚੱਕ ਨੂੰ ਵੱਡੀ ਰਾਹਤ ਮਿਲੀ ਹੈ। ਅਸ਼ਲੀਲ ਵੀਡੀਓ ਮਾਮਲੇ ਵਿਚ ਕਟਾਰੂਚੱਕ ਲਗਾਤਾਰ ਵਿਰੋਧੀ ਧਿਰ ਦੇ ਸਿਆਸੀ ਨਿਸ਼ਾਨੇ ’ਤੇ ਸਨ ਅਤੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਵੀ ਲਗਾਤਾਰ ਉਠ ਰਹੀ ਸੀ। ਪਰ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰ ਵਲੋਂ ਇਸ ਮਾਮਲੇ ਵਿਚ ਕੋਈ ਵੀ ਟਿੱਪਣੀ ਨਹੀਂ ਕੀਤੀ ਗਈ ਸੀ। ਐਸ.ਸੀ. ਕਮਿਸ਼ਨ ਦੇ ਕਹਿਣ ’ਤੇ ਜਾਂਚ ਕਮੇਟੀ ਬਣਾਈ ਗਈ ਸੀ, ਜਿਸਦੀ ਰਿਪੋਰਟ ਵੀ ਹੁਣ ਜਾਂਚ ਅਧਿਕਾਰੀ ਨੇ ਭੇਜ ਦਿੱਤੀ ਹੈ। ਇਹ ਵੀ ਦੱਸਣਯੋਗ ਹੈ ਕਿ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਇਹ ਮਾਮਲਾ ਉਠਾਇਆ ਗਿਆ ਸੀ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …