21.1 C
Toronto
Saturday, September 13, 2025
spot_img
Homeਭਾਰਤਟਵਿੱਟਰ ਦੇ ਸਾਬਕਾ ਸੀ.ਈ.ਓ. ਦਾ ਦਾਅਵਾ

ਟਵਿੱਟਰ ਦੇ ਸਾਬਕਾ ਸੀ.ਈ.ਓ. ਦਾ ਦਾਅਵਾ

ਭਾਰਤ ਸਰਕਾਰ ਨੇ ਟਵਿੱਟਰ ਬੰਦ ਕਰਨ ਦੀ ਦਿੱਤੀ ਸੀ ਧਮਕੀ
ਨਵੀਂ ਦਿੱਲੀ/ਬਿਊਰੋ ਨਿਊਜ਼
ਟਵਿੱਟਰ ਦੇ ਸਾਬਕਾ ਸੀ.ਈ.ਓ. ਜੈਕ ਡੋਰਸੀ ਨੇ ਵੱਡਾ ਦਾਅਵਾ ਕਰਦੇ ਹੋਏ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਭਾਰਤ ਸਰਕਾਰ ਨੇ ਭਾਰਤ ਵਿਚ ਟਵਿਟਰ ਨੂੰ ਬੰਦ ਕਰਨ ਦੀ ਧਮਕੀ ਦਿੱਤੀ ਸੀ। ਉਨ੍ਹਾਂ ਇਹ ਵੀ ਕਿਹਾ ਸਰਕਾਰ ਵਲੋਂ ਸਾਡੇ ਕਰਮਚਾਰੀਆਂ ’ਤੇ ਰੇਡ ਕਰਨ ਦੀ ਵੀ ਧਮਕੀ ਦਿੱਤੀ ਗਈ ਸੀ। ਹਾਲਾਂਕਿ ਭਾਰਤ ਸਰਕਾਰ ਨੇ ਇਨ੍ਹਾਂ ਸਾਰੇ ਇਲਜ਼ਾਮਾਂ ਨੂੰ ਨਕਾਰਿਆ ਹੈ। ਸਾਬਕਾ ਆਈ.ਟੀ. ਮੰਤਰੀ ਆਰ.ਐਸ. ਪ੍ਰਸ਼ਾਦ ਨੇ ਇਸ ਸੰਬੰਧੀ ਬੋਲਦਿਆਂ ਕਿਹਾ ਕਿ ਉਸ ਸਮੇਂ ਟਵਿੱਟਰ ਨੇ ਭਾਰਤੀ ਕਾਨੂੰਨਾਂ ਦੀ ਪਾਲਣਾ ਨਹੀਂ ਕੀਤੀ ਸੀ। ਉਨ੍ਹਾਂ ਕਿਹਾ ਕਿ ਭਾਰਤ ਵਿਚ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ ਪਰ ਉਨ੍ਹਾਂ ਨੂੰ ਦੇਸ਼ ਦੇ ਕਾਨੂੰਨ ਦੀ ਪਾਲਣਾ ਕਰਨੀ ਪੈਂਦੀ ਹੈ। ਇਲੈਕਟ੍ਰਾਨਿਕਸ ਅਤੇ ਤਕਨਾਲੋਜੀ ਦੇ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਇਸ ਸੰਬੰਧੀ ਕਿਹਾ ਕਿ ਟਵਿੱਟਰ ਭਾਰਤ ਅਤੇ ਵਿਦੇਸ਼ਾਂ ਵਿਚ ਆਪਣੀ ਸ਼ਕਤੀ ਦੀ ਦੁਰਵਰਤੋਂ ਕਰ ਰਿਹਾ ਸੀ। ਇਸੇ ਦੌਰਾਨ ਕਾਂਗਰਸ ਪਾਰਟੀ ਨੇ ਟਵਿੱਟਰ ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ ਜੈਕ ਡੋਰਸੀ ਦੇ ਦਾਅਵੇ ਬਾਰੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਸਿਆਸੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਡੋਰਸੀ ਦੇ ਦਾਅਵੇ ਨੇ ਮੁੜ ਸਾਬਤ ਕਰ ਦਿੱਤਾ ਹੈ ਕਿ ਮੌਜੂਦਾ ਸਰਕਾਰ ਦੇਸ਼ ਦੇ ਲੋਕਤੰਤਰ ਨੂੰ ਕਮਜ਼ੋਰ ਕਰ ਰਹੀ ਹੈ। ਪਾਰਟੀ ਦੀ ਤਰਜਮਾਨ ਸੁਪਿ੍ਰਆ ਸ੍ਰੀਨਾਤੇ ਨੇ ਇਹ ਵੀ ਦਾਅਵਾ ਕੀਤਾ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਟਵਿੱਟਰ ਅਕਾਊਂਟ ਨੂੰ ਸਰਕਾਰ ਦੇ ਨਿਰਦੇਸ਼ਾਂ ’ਤੇ ਛੇ ਮਹੀਨਿਆਂ ਲਈ ਬੈਨ ਕਰ ਦਿੱਤਾ ਗਿਆ ਸੀ।

 

RELATED ARTICLES
POPULAR POSTS