Breaking News
Home / ਪੰਜਾਬ / ਪੰਜਾਬ ਵਿਜੀਲੈਂਸ ਹੋਇਆ ਚੌਕਸ

ਪੰਜਾਬ ਵਿਜੀਲੈਂਸ ਹੋਇਆ ਚੌਕਸ

ਵਿਦੇਸ਼ ਜਾਣ ਦੀ ਕੋਸ਼ਿਸ਼ ਕਰਦੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਹਵਾਈ ਅੱਡੇ ਤੋਂ ਮੋੜਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਜੀਲੈਂਸ ਬਿਊਰੋ ਨੇ ਹੁਣ ਸਖਤੀ ਵਰਤਣੀ ਸ਼ੁਰੂੁ ਕਰ ਦਿੱਤੀ ਹੈ। ਇਸਦੇ ਚੱਲਦਿਆਂ ਵਿਜੀਲੈਂਸ ਨੇ ਕਾਂਗਰਸ ਪਾਰਟੀ ਦੇ ਸਾਬਕਾ ਮਾਲ ਮੰਤਰੀ ਅਤੇ ਹੁਣ ਭਾਜਪਾ ’ਚ ਸ਼ਾਮਲ ਹੋ ਚੁੱਕੇ ਗੁਰਪ੍ਰੀਤ ਸਿੰਘ ਕਾਂਗੜ ਨੂੰ ਵਿਦੇਸ਼ ਜਾਣ ਤੋਂ ਰੋਕ ਲਿਆ ਹੈ। ਸਾਬਕਾ ਮੰਤਰੀ ਵਿਜੀਲੈਂਸ ਰੇਂਜ ਬਠਿੰਡਾ ਕੋਲ ਪੇਸ਼ ਹੋਣ ਦੀ ਬਜਾਏ ਵਿਦੇਸ਼ ਜਾਣ ਦੀ ਤਾਕ ਵਿੱਚ ਸੀ। ਜਦੋਂ ਸਾਬਕਾ ਮੰਤਰੀ ਕਾਂਗੜ ਉਡਾਣ ਫੜਨ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਮੌਕੇ ’ਤੇ ਰੋਕ ਲਿਆ ਗਿਆ। ਧਿਆਨ ਰਹੇ ਕਿ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗੁਰਪ੍ਰੀਤ ਕਾਂਗੜ ਖ਼ਿਲਾਫ਼ ਵਿਜੀਲੈਂਸ ਜਾਂਚ ਚੱਲ ਰਹੀ ਹੈ। ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਕਾਂਗੜ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਸੀ। ਜਾਣਕਾਰੀ ਮਿਲੀ ਹੈ ਕਿ ਵਿਜੀਲੈਂਸ ਨੂੰ ਭਿਣਕ ਪੈ ਗਈ ਸੀ ਕਿ ਸਾਬਕਾ ਮੰਤਰੀ ਕਾਂਗੜ ਜਾਂਚ ਦੌਰਾਨ ਹੀ ਵਿਦੇਸ਼ ਜਾਣ ਦੀ ਤਾਕ ਵਿਚ ਹਨ। ਕਾਂਗੜ ਨੂੰ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਫਲਾਈਟ ਚੜ੍ਹਨ ਤੋਂ ਪਹਿਲਾਂ ਹੀ ਰੋਕ ਲਿਆ ਗਿਆ ਕਿਉਂਕਿ ਲੁੱਕਆਊਟ ਨੋਟਿਸ ਜਾਰੀ ਹੋਣ ਕਰ ਕੇ ਕਾਂਗੜ ਨੂੰ ਵਿਦੇਸ਼ ਜਾਣ ਦੀ ਆਗਿਆ ਨਹੀਂ ਸੀ। ਵਿਜੀਲੈਂਸ ਰੇਂਜ ਦੇ ਅਧਿਕਾਰੀਆਂ ਨੇ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕਾਂਗੜ ਨੂੰ ਵਿਦੇਸ਼ ਜਾਣ ਤੋਂ ਰੋਕ ਦਿੱਤਾ ਗਿਆ ਹੈ ਪਰ ਗਿ੍ਰਫ਼ਤਾਰ ਨਹੀਂ ਕੀਤਾ ਗਿਆ। ਵਿਜੀਲੈਂਸ ਅਧਿਕਾਰੀ ਆਖਦੇ ਹਨ ਕਿ ਕਾਂਗੜ ਨੂੰ ਕਈ ਵਾਰ ਤਲਬ ਕੀਤਾ ਗਿਆ ਪਰ ਉਹ ਵਿਜੀਲੈਂਸ ਬਿਊਰੋ ਦੇ ਸਾਹਮਣੇ ਪੇਸ਼ ਨਹੀਂ ਹੋਏ।

 

Check Also

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦੇ …