Breaking News
Home / ਪੰਜਾਬ / ਕਿਸਾਨ ਆਗੂ ਰਾਜੇਵਾਲ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ

ਕਿਸਾਨ ਆਗੂ ਰਾਜੇਵਾਲ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ

ਕਿਹਾ : ਸਿਰਫ ਡੀਜ਼ਲ ਦਾ ਰੇਟ ਵਧਣ ਕਾਰਨ ਹੀ ਲੋਕਾਂ ’ਤੇ ਪਵੇਗਾ ਹਰ ਮਹੀਨੇ 100 ਕਰੋੜ ਰੁਪਏ ਦਾ ਭਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪਿਛਲੇ ਦਿਨੀਂ ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਕਰ ਦਿੱਤਾ ਸੀ। ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ। ਇਸਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਵੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਕਿਸਾਨ ਭਵਨ ਚੰਡੀਗੜ੍ਹ ਵਿਖੇ ਰਾਜੇਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰ ਮਹੀਨੇ ਪੰਜਾਬ ਦੇ ਲੋਕਾਂ ’ਤੇ ਸਿਰਫ ਡੀਜ਼ਲ ਦਾ ਰੇਟ ਵਧਣ ਕਾਰਨ ਹੀ 100 ਕਰੋੜ ਰੁਪਏ ਦਾ ਭਾਰ ਪਵੇਗਾ ਤੇ ਪੰਜਾਬ ਸਰਕਾਰ ਵਲੋਂ ਵਧਾਏ ਗਏ ਇਹ ਰੇਟ ਲੋਕਾਂ ਦੀ ਜੇਬ ’ਤੇ ਸਿੱਧਾ ਡਾਕਾ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਲੋਕਾਂ ’ਤੇ ਕਰੋੜਾਂ ਰੁਪਏ ਦਾ ਸਾਲਾਨਾ ਵਾਧੂ ਭਾਰ ਪਾ ਦਿੱਤਾ ਹੈ ਤੇ ਇਹ ਸਰਕਾਰ ਲੋਕਾਂ ਦੇ ਅੱਖੀਂ ਘੱਟਾ ਪਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਪਹਿਲਾਂ ਐਮ. ਐਸ. ਪੀ. ’ਤੇ ਬਾਕੀ ਫ਼ਸਲਾਂ ਦੀ ਖ਼ਰੀਦ ਯਕੀਨੀ ਬਣਾਏ ਤਾਂ ਹੀ ਕਿਸਾਨ ਝੋਨੇ ਤੇ ਕਣਕ ’ਚੋਂ ਨਿਕਲ ਸਕਦੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਿਰਫ਼ ਫੋਕੀਆਂ ਗੱਲਾਂ ਨਾ ਕਰੇ। ਰਾਜੇਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ’ਚ ਵੀ ਅਸਫਲ ਰਹੀ ਹੈ।

 

Check Also

ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ

ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …