ਭੂਚਾਲ ਦੀ ਗਤੀ 5.4 ਮਾਪੀ ਗਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਣੇ ਪੂਰੇ ਉਤਰੀ ਭਾਰਤ ਵਿਚ ਅੱਜ ਮੰਗਲਵਾਰ ਨੂੰ ਦੁਪਹਿਰ ਵੇਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਇਹ ਝਟਕੇ ਦੁਪਹਿਰ 1 ਵੱਜ ਕੇ 34 ਮਿੰਟ ’ਤੇ ਮਹਿਸੂਸ ਕੀਤੇ ਗਏ। ਚੰਡੀਗੜ੍ਹ, ਦਿੱਲੀ-ਐੱਨਸੀਆਰ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ’ਚ ਵੀ ਭੂਚਾਲ ਦੇ ਝਟਕੇ ਲੱਗੇ ਹਨ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਗਤੀ 5.4 ਮਾਪੀ ਗਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਚੀਨ ਤੇ ਪਾਕਿਸਤਾਨ ’ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਇਹ ਝਟਕੇ ਕੁਝ ਸਕਿੰਟਾਂ ਤੱਕ ਹੀ ਰਹੇ ਪਰ ਲੋਕ ਘਰਾਂ ਅਤੇ ਦਫ਼ਤਰਾਂ ’ਚੋਂ ਬਾਹਰ ਨਿਕਲ ਆਏ ਸਨ। ਭੂਚਾਲ ਦਾ ਕੇਂਦਰ ਜੰਮੂ ਕਸ਼ਮੀਰ ਦਾ ਡੋਡਾ ਜ਼ਿਲ੍ਹਿਆਂ ਦੱਸਿਆ ਜਾ ਰਿਹਾ ਹੈ। ਰਾਹਤ ਦੀ ਗੱਲ ਇਹ ਰਹੀ ਕਿ ਇਸ ਭੂਚਾਲ ਨਾਲ ਕਿਸੇ ਪਾਸੇ ਵੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …