7.5 C
Toronto
Saturday, May 2, 2026
spot_img
Homeਪੰਜਾਬਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹੋਰ ਵਧਣਗੀਆਂ ਮੁਸ਼ਕਿਲਾਂ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹੋਰ ਵਧਣਗੀਆਂ ਮੁਸ਼ਕਿਲਾਂ

ਵਿਜੀਲੈਂਸ ਚੰਨੀ ਖਿਲਾਫ਼ ਇਕ ਹੋਰ ਮਾਮਲਾ ਦਰਜ ਕਰਨ ਦੀ ਤਿਆਰੀ ’ਚ
ਚੰਡੀਗੜ੍ਹ/ਬਿਊਰੋ ਨਿਊਜ਼ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਕ ਹੋਰ ਨਵੀਂ ਮੁਸੀਬਤ ਵਿਚ ਘਿਰ ਸਕਦੇ ਹਨ। ਹੁਣ ਵਿਜੀਲੈਂਸ ਨੇ ਗੋਆ ਬੀਚ ਦੇ ਕਿਨਾਰੇ ਪੰਜਾਬ ਸਰਕਾਰ ਦੀ 8 ਏਕੜ ਜ਼ਮੀਨ ਨੂੰ ਸਸਤੇ ਰੇਟ ਲੀਜ਼ ’ਤੇ ਦੇਣ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਜ਼ਮੀਨ ਇਕ ਫਾਈਵ ਸਟਾਰ ਹੋਟਲ ਨੂੰ ਦਿੱਤੀ ਗਈ ਹੈ ਜਦਕਿ ਵਿਜੀਲੈਂਸ ਵੱਲੋਂ ਫਿਲਹਾਲ ਇਸ ਮਾਮਲੇ ਸਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਵਿਜੀਲੈਂਸ ਇਸ ਮਾਮਲੇ ’ਚ ਚੰਨੀ ਖਿਲਾਫ਼ ਇਕ ਹੋਰ ਮਾਮਲਾ ਦਰਜ ਕਰਨ ਦੀ ਤਿਆਰੀ ਵਿਚ ਹੈ। ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਬੰਧਤ ਵਿਭਾਗ ਨੂੰ ਜ਼ਮੀਨ ਸਬੰਧੀ ਰਿਕਾਰਡ ਵਿਜੀਲੈਂਸ ਨੂੰ ਸੌਂਪਣ ਅਤੇ ਜਾਂਚ ਟੀਮ ਨੂੰ ਤੇਜੀ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੀ ਗੋਆ ’ਚ ਮੌਜੂਦਾ 8 ਏਕੜ ਜ਼ਮੀਨ ਨੂੰ ਸਿਰਫ਼ ਖੇਤੀ ਜਾਂ ਬਾਗ ਲਗਾਉਣ ਲਈ ਹੀ ਇਸਤੇਮਾਲ ਕੀਤਾ ਜਾ ਸਕਦਾ ਹੈ ਪ੍ਰੰਤੂ ਆਰੋਪ ਹੈ ਕਿ ਕਾਂਗਰਸ ਸਰਕਾਰ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ ਸਮੇਂ ਇਸ ਜ਼ਮੀਨ ਨੂੰ ਫਾਈਵ ਸਟਾਰ ਹੋਟਲ ਨੂੰ ਅਲਾਟ ਕਰ ਦਿੱਤਾ ਗਿਆ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੋਆ ਦੀ ਨਵੀਂ ਟੂਰਿਜ਼ਮ ਪਾਲਿਸੀ ਅਨੁਸਾਰ ਇਕ ਲੱਖ ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਇਹ ਜ਼ਮੀਨ ਅਲਾਟ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਦੀ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਗੋਆ ਜ਼ਮੀਨ ਸਬੰਧੀ ਰਿਕਾਰਡ ਵਿਜੀਲੈਂਸ ਨੂੰ ਸੌਂਪਣ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਪਤਾ ਲੱਗ ਸਕੇ ਕਿ ਚੰਨੀ ਸਰਕਾਰ ਨੇ ਕਰੋੜਾਂ ਰੁਪਏ ਦੀ ਜ਼ਮੀਨ ਹੋਟਲ ਨੂੰ ਸਸਤੇ ਰੇਟ ’ਤੇ ਕਿਉਂ ਦਿੱਤੀ।

RELATED ARTICLES
POPULAR POSTS