13.1 C
Toronto
Wednesday, October 15, 2025
spot_img
Homeਭਾਰਤਮਨੀ ਲਾਂਡਰਿੰਗ ਦੇ ਮਾਮਲੇ ’ਚ ਤਾਮਿਲਨਾਡੂ ਦਾ ਬਿਜਲੀ ਮੰਤਰੀ ਗਿ੍ਰਫਤਾਰ

ਮਨੀ ਲਾਂਡਰਿੰਗ ਦੇ ਮਾਮਲੇ ’ਚ ਤਾਮਿਲਨਾਡੂ ਦਾ ਬਿਜਲੀ ਮੰਤਰੀ ਗਿ੍ਰਫਤਾਰ

ਸਿਹਤ ਵਿਗੜਨ ਕਾਰਨ ਹਸਪਤਾਲ ’ਚ ਦਾਖਲ
ਚੇਨਈ/ਬਿਊਰੋ ਨਿਊਜ਼
ਤਾਮਿਲਨਾਡੂ ਦੇ ਬਿਜਲੀ ਮੰਤਰੀ ਵੀ. ਸੇਂਥਿਲ ਬਾਲਾਜੀ ਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਈਡੀ ਨੇ ਅੱਜ ਬੁੱਧਵਾਰ ਸਵੇਰੇ ਚੇਨਈ ਵਿਚ ਗਿ੍ਰਫਤਾਰ ਕਰ ਲਿਆ ਹੈ। ਇਹ ਕਾਰਵਾਈ ਉਦੋਂ ਹੋਈ ਜਦੋਂ ਈਡੀ ਦੇ ਅਧਿਕਾਰੀਆਂ ਨੇ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿਚ ਡੀਐਮਕੇ ਆਗੂ ਦੇ ਕਰੂਰ ਨਿਵਾਸ ਅਤੇ ਸੂਬਾ ਸਕੱਤਰੇਤ ਸਥਿਤ ਉਨ੍ਹਾਂ ਦੇ ਦਫਤਰ ’ਤੇ ਛਾਪੇ ਮਾਰੇ। ਜਦੋਂ ਈਡੀ ਨੇ ਬਾਲਾਜੀ ਨੂੰ ਗਿ੍ਰਫਤਾਰ ਕੀਤਾ ਤਾਂ ਉਹ ਉਚੀ-ਉਚੀ ਰੋਣ ਵੀ ਲੱਗ ਪਏ ਸਨ। ਜ਼ਿਕਰਯੋਗ ਹੈ ਕਿ ਜਾਂਚ ਏਜੰਸੀ ਮੰਗਲਵਾਰ ਸਵੇਰੇ 7 ਵਜੇ ਬਾਲਾਜੀ ਦੇ ਘਰ ਪਹੁੰਚ ਗਈ ਸੀ ਅਤੇ ਉਨ੍ਹਾਂ ਕੋਲੋਂ 24 ਘੰਟੇ ਪੁੱਛਗਿੱਛ ਕੀਤੀ ਗਈ। ਈਡੀ ਦੀ ਕਾਰਵਾਈ ਅਤੇ ਪੁੱਛਗਿੱਛ ਦੌਰਾਨ ਸੇਂਥਿਲ ਨੇ ਸੀਨੇ ਵਿਚ ਦਰਦ ਦੀ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਮੈਡੀਕਲ ਜਾਂਚ ਲਈ ਚੇਨਈ ਦੇ ਇਕ ਸਰਕਾਰੀ ਮੈਡੀਕਲ ਕਾਲਜ ਲਿਜਾਇਆ ਗਿਆ। ਬਾਲਾਜੀ ਤਾਮਿਲਨਾਡੂ ਵਿੱਚ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਪਹਿਲੇ ਮੰਤਰੀ ਹਨ, ਜਿਨ੍ਹਾਂ ਨੂੰ ਕੇਂਦਰੀ ਏਜੰਸੀ ਤੋਂ ਅਜਿਹੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ ਹੈ। ਸੂਤਰਾਂ ਨੇ ਦੱਸਿਆ ਕਿ ਲੰਬੇ ਸਮੇਂ ਤੱਕ ਪੁੱਛ ਪੜਤਾਲ ਤੋਂ ਬਾਅਦ ਬਾਲਾਜੀ ਨੂੰ ਗਿ੍ਰਫਤਾਰ ਕੀਤਾ ਗਿਆ। ਉਧਰ ਦੂਜੇ ਪਾਸੇ ਤਾਮਿਲਨਾਡੂ ਦੇ ਬਿਜਲੀ ਮੰਤਰੀ ਵੀ. ਸੇਂਥਿਲ ਬਾਲਾਜੀ ਨੂੰ ਗਿ੍ਰਫਤਾਰ ਕਰਨ ਦੇ ਈਡੀ ਦੇ ਕਦਮ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਦਲਾਖੋਰੀ ਦੀ ਰਾਜਨੀਤੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਅਜਿਹੀਆਂ ਕਾਰਵਾਈਆਂ ਅੱਗੇ ਵਿਰੋਧੀ ਪਾਰਟੀਆਂ ਝੁਕਣ ਵਾਲੀਆਂ ਨਹੀਂ ਹਨ।

 

RELATED ARTICLES
POPULAR POSTS