19 ਜੂਨ ਨੂੰ ਚੰਡੀਗੜ੍ਹ ’ਚ ਹੋਣ ਵਾਲੀ ਮੀਟਿੰਗ ਦੌਰਾਨ ਲਏ ਜਾਣਗੇ ਅਹਿਮ ਫੈਸਲੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ 19 ਅਤੇ 20 ਜੂਨ ਨੂੰ ਹੋਣ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੀ ਮੀਟਿੰਗ ਵਿਸ਼ੇਸ਼ ਸ਼ੈਸ਼ਨ ਤੋਂ ਪਹਿਲਾਂ ਬੁਲਾਈ ਗਈ ਹੈ। ਪੰਜਾਬ ਕੈਬਨਿਟ ਦੀ ਇਹ ਮੀਟਿੰਗ 19 ਜੂਨ ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ, ਜਦਕਿ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਇਸ ਮੀਟਿੰਗ ਵਿਚ ਲੋਕ ਹਿਤ ਵਿਚ ਕਈ ਅਹਿਮ ਮੱਦਿਆਂ ’ਤੇ ਚਰਚਾ ਕੀਤੀ ਜਾ ਸਕਦੀ। ਇਸ ਦੇ ਨਾਲ ਹੀ ਕਈ ਵੱਡੇ ਫੈਸਲਿਆਂ ’ਤੇ ਵੀ ਭਗਵੰਤ ਮਾਨ ਕੈਬਨਿਟ ਵੱਲੋਂ ਮੋਹਰ ਲਗਾਈ ਜਾ ਸਕਦੀ ਹੈ। ਧਿਆਨ ਰਹੇ ਕਿ 11 ਜੂਨ ਨੂੰ ਮਾਨਸਾ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 19 ਜੂਨ ਅਤੇ 20 ਜੂਨ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਵਿਸ਼ੇਸ਼ ਇਜਲਾਸ ਦੌਰਾਨ ਕਈ ਅਹਿਮ ਬਿਲ ਪੇਸ਼ ਕਰੇਗੀ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਬਾਅਦ ਮਾਨਸੂਨ ਸੈਸ਼ਨ ਵੀ ਹੋਵੇਗਾ।