Breaking News
Home / ਪੰਜਾਬ / ਭਰਤਇੰਦਰ ਸਿੰਘ ਚਾਹਲ ਵਿਜੀਲੈਂਸ ਸਾਹਮਣੇ ਹੋਏ ਪੇਸ਼

ਭਰਤਇੰਦਰ ਸਿੰਘ ਚਾਹਲ ਵਿਜੀਲੈਂਸ ਸਾਹਮਣੇ ਹੋਏ ਪੇਸ਼

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਕੀਤੀ ਗਈ ਪੁੱਛਗਿੱਛ
ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਅੱਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਵਿਭਾਗ ਪਟਿਆਲਾ ਦੇ ਸਾਹਮਣੇ ਪੇਸ਼ ਹੋਏ। ਧਿਆਨ ਰਹੇ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਰਤਇੰਦਰ ਸਿੰਘ ਚਾਹਲ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜਾਂਚ ਕੀਤੀ ਜਾ ਰਹੀ ਹੈ। ਵਿਜੀਲੈਂਸ ਨੇ ਪੁੱਛਗਿੱਛ ਵਿਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਕਈ ਵਾਰ ਸੰਮਨ ਭੇਜੇ ਅਤੇ ਉਨ੍ਹਾਂ ਦੇ ਘਰ ਦੇ ਬਾਹਰ ਇਕ ਨੋਟਿਸ ਵੀ ਚਿਪਕਾਇਆ ਗਿਆ ਸੀ ਪੰ੍ਰਤੂ ਇਸ ਦੇ ਬਾਵਜੂਦ ਵੀ ਉਹ ਜਾਂਚ ਵਿਚ ਸ਼ਾਮਲ ਹੋਣ ਲਈ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਏ ਸਨ। ਇਸ ਤੋਂ ਬਾਅਦ ਚਾਹਲ ਨੇ ਜ਼ਮਾਨਤ ਲੈਣ ਲਈ ਪੰਜਾਬ-ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਵੀਰਵਾਰ ਨੂੰ ਭਰਤ ਇੰਦਰ ਸਿੰਘ ਚਾਹਲ ਆਪਣੇ ਵਕੀਲ ਦੇ ਨਾਲ ਪਟਿਆਲਾ ਸਥਿਤ ਪੰਜਾਬ ਵਿਜੀਲੈਂਸ ਬਿਊਰੋ ਦੇ ਦਫ਼ਤਰ ਵਿਚ ਪੇਸ਼ ਹੋਏ ਅਤੇ ਪੰਜਾਬ ਵਿਜੀਲੈਂਸ ਬਿਊਰੋ ਨੇ ਚਾਹਲ ਕੋਲ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੁੱਛਗਿੱਛ ਕੀਤੀ।

 

Check Also

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦੇ …