Breaking News
Home / ਪੰਜਾਬ / ਕੈਪਟਨ ਅਮਰਿੰਦਰ ਸਿੰਘ ਦੇ ਘਰ ਪਹੁੰਚੇ ਜੇਪੀ ਨੱਢਾ

ਕੈਪਟਨ ਅਮਰਿੰਦਰ ਸਿੰਘ ਦੇ ਘਰ ਪਹੁੰਚੇ ਜੇਪੀ ਨੱਢਾ

ਸਾਬਕਾ ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਕੀਤੀ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਢਾ ਨੇ ਅੱਜ ਵੀਰਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੌਕੇ ਕੈਪਟਨ ਅਮਰਿੰਦਰ ਦੀ ਧਰਮ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ, ਪੁੱਤਰ ਰਣਇੰਦਰ ਸਿੰਘ ਅਤੇ ਬੇਟੀ ਜੈਇੰਦਰ ਕੌਰ ਵੀ ਮੌਜੂਦ ਸਨ। ਇਸ ਦੌਰਾਨ ਜੇਪੀ ਨੱਢਾ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਬੰਧੀ ਕਈ ਸਿਆਸੀ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ। ਧਿਆਨ ਰਹੇ ਕਿ ਜੇਪੀ ਨੱਢਾ ਨੇ ਲੰਘੇ ਕੱਲ੍ਹ ਹੁਸ਼ਿਆਰਪੁਰ ਵਿਚ ਭਾਜਪਾ ਦੀ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਦੇ 9 ਸਾਲਾਂ ਦੇ ਕਾਰਜਕਾਲ ਦੀਆਂ ਉਪਲਬਧੀਆਂ ਗਿਣਾਈਆਂ ਸਨ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਲੋਂ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ, ਪਰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਹਰਾ ਦਿੱਤਾ ਸੀ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ।

 

Check Also

ਡਾ.ਅਟਵਾਲ ਦੀ ਅੰਤਿਮ ਅਰਦਾਸ ਵੇਲੇ ਵੱਡੀ ਗਿਣਤੀ ਵਿੱਚ ਪੁੱਜੇ ਸਾਹਿਤਕਾਰ 

ਚੰਡੀਗੜ੍ਹ :ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ …