5.8 C
Toronto
Wednesday, May 13, 2026
spot_img
Homeਪੰਜਾਬਕਿਸਾਨਾਂ ਦੀ ਨਜ਼ਰਬੰਦੀ ਖਿਲਾਫ਼ ਪਟਿਆਲਾ ’ਚ ਮਹਾਂ ਰੈਲੀ 19 ਨੂੰ

ਕਿਸਾਨਾਂ ਦੀ ਨਜ਼ਰਬੰਦੀ ਖਿਲਾਫ਼ ਪਟਿਆਲਾ ’ਚ ਮਹਾਂ ਰੈਲੀ 19 ਨੂੰ

ਡੱਲੇਵਾਲ ਸਮੇਤ 7 ਕਿਸਾਨ ਆਗੂਆਂ ਨੂੰ ਪਟਿਆਲਾ ਦੇ ਹਸਪਤਾਲ ਕੀਤਾ ਗਿਆ ਹੈ ਨਜ਼ਰਬੰਦ
ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਸਥਿਤ ਮਾਤਾ ਕੁਸ਼ੱਲਿਆ ਹਸਪਤਾਲ ਵਿਚ ਨਜ਼ਰਬੰਦ ਕਿਸਾਨ ਆਗੂਆਂ ਨਾਲ ਅੱਜ ਹਰਿਆਣਾ ਦੇ ਕਿਸਾਨ ਆਗੂਆਂ ਨੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਪਟਿਆਲਾ ਵਿਚ 19 ਜੂਨ ਨੂੰ ਕਿਸਾਨਾਂ ਦੀ ਨਜ਼ਰਬੰਦੀ ਖਿਲਾਫ਼ ਮਹਾਂ ਰੈਲੀ ਕੀਤੀ ਜਾਵੇਗੀ। ਇਸ ਮਹਾਂ ਰੈਲੀ ਵਿਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨ ਸ਼ਾਮਲ ਹੋਣਗੇ ਅਤੇ ਇਸ ਰੈਲੀ ਦੌਰਾਨ ਕਿਸਾਨਾਂ ਵੱਲੋਂ ਕੀਤੇ ਜਾਣ ਵਾਲੇ ਅਗਲੇ ਸੰਘਰਸ਼ ਦੀ ਰੂਪ ਰੇਖਾ ਵੀ ਤਿਆਰ ਕੀਤੀ ਜਾਵੇਗੀ। ਹਰਿਆਣਾ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਅਭਿਮਨਿਊ ਕੋਹਾੜ ਤੇ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਹਰਿਆਣਾ ਵਿਚ ਕਿਸਾਨ ਆਗੂਆਂ ਦੀ ਇਕ ਮੀਟਿੰਗ ਹੋਈ ਹੈ, ਜਿਸ ਵਿਚ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਧੱਕੇ ਬਾਰੇ ਗੰਭੀਰ ਵਿਚਾਰਾਂ ਕੀਤੀਆਂ ਗਈਆਂ। ਇਸ ਤੋਂ ਬਾਅਦ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 19 ਜੂਨ ਨੂੰ ਪਟਿਆਲਾ ਵਿਚ ਮਹਾਂ ਰੈਲੀ ਕੀਤੀ ਜਾਵੇ, ਜਿਸ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਾਰਕੁੰਨ ਸ਼ਾਮਲ ਹੋਣਗੇ। ਇਹ ਰੈਲੀ ਇਤਿਹਾਸਕ ਹੋਵੇਗੀ, ਜੋ ਪੰਜਾਬ ਸਰਕਾਰ ਦੀਆਂ ਜੜਾਂ ਹਿਲਾ ਦੇਵੇਗੀ। ਮੁਲਾਕਾਤ ਤੋਂ ਬਾਅਦ ਹਰਿਆਣਾ ਦੇ ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਚੜ੍ਹਦੀਕਲਾ ਵਿਚ ਹਨ ਅਤੇ ਉਨ੍ਹਾਂ ਦਾ ਮਰਨ ਵਰਤ ਵੀ ਜਾਰੀ ਹੈ। ਬੇਸ਼ੱਕ ਪੰਜਾਬ ਸਰਕਾਰ ਨੇ ਉਨ੍ਹਾਂ ਦਾ ਮਰਨ ਵਰਤ ਤੁੜਵਾਉਣ ਲਈ ਪੂਰਾ ਜ਼ੋਰ ਵੀ ਲਗਾਇਆ ਸੀ। ਇਸ ਮੌਕੇ ਡੱਲੇਵਾਲ ਨੇ ਕਿਹਾ ਹੈ ਕਿ ਡੱਟ ਕੇ ਸੰਘਰਸ਼ ਕਰੋ ਤਾਂ ਕਿ ਪੰਜਾਬ ਸਰਕਾਰ ਨੂੰ ਪਾਵਰਕਾਮ ਦੇ ਦਫ਼ਤਰ ਅੱਗੋਂ ਜਬਰੀ ਚੁੱਕੇ ਕਿਸਾਨਾਂ ਨਾਲ ਕੀਤੀ ਧੱਕੇਸ਼ਾਹੀ ਬਾਰੇ ਅਹਿਸਾਸ ਹੋ ਜਾਵੇ।

 

RELATED ARTICLES
POPULAR POSTS