5.8 C
Toronto
Wednesday, November 11, 2026
spot_img
Homeਭਾਰਤਹਰਿਆਣਾ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ, ਧਰਨਾ ਖ਼ਤਮ

ਹਰਿਆਣਾ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ, ਧਰਨਾ ਖ਼ਤਮ

ਹਰਿਆਣਾ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ, ਧਰਨਾ ਖ਼ਤਮਸੂਰਜਮੁਖੀ ‘ਤੇ ਮਿਲੇਗਾ 6400 ਰੁਪਏ ਪ੍ਰਤੀ ਕੁਇੰਟਲ ਐੱਮਐੱਸਪੀ
ਕੁਰੂਕਸ਼ੇਤਰ/ਬਿਊਰੋ ਨਿਊਜ਼ : ਸੂਰਜਮੁਖੀ ‘ਤੇ ਐਮਐੱਸਪੀ (ਘੱਟੋ-ਘੱਟ ਸਮਰਥਨ ਮੁੱਲ) ਦੇ ਮੁੱਦੇ ਉਤੇ ਦਿੱਲੀ-ਅੰਮ੍ਰਿਤਸਰ ਮਾਰਗ ਜਾਮ ਕਰਕੇ ਬੈਠੇ ਕਿਸਾਨਾਂ ਦੀਆਂ ਮੰਗਾਂ ਹਰਿਆਣਾ ਸਰਕਾਰ ਵੱਲੋਂ ਮੰਨ ਲਈਆਂ ਗਈਆਂ ਹਨ। ਕੁਰੂਕਸ਼ੇਤਰ ਦੇ ਡੀਸੀ ਸ਼ਾਂਤਨੂੰ ਸ਼ਰਮਾ ਤੇ ਪੁਲਿਸ ਅਧਿਕਾਰੀ ਮੰਗਲਵਾਰ ਰਾਤ ਕਰੀਬ 8.30 ਵਜੇ ਪਿੱਪਲੀ ‘ਚ ਨੈਸ਼ਨਲ ਹਾਈਵੇਅ ‘ਤੇ ਆਏ ਅਤੇ ਕਿਸਾਨਾਂ ਵਿਚਕਾਰ ਜਾ ਕੇ ਹਰਿਆਣਾ ਸਰਕਾਰ ਦੇ ਹੁਕਮ ਸੁਣਾਏ। ਡੀਸੀ ਨੇ ਦੱਸਿਆ ਕਿ ਹਰਿਆਣਾ ਸਰਕਾਰ ਸੂਰਜਮੁਖੀ ‘ਤੇ ਕਿਸਾਨਾਂ ਨੂੰ 6400 ਰੁਪਏ ਪ੍ਰਤੀ ਕੁਇੰਟਲ ਦਾ ਘੱਟੋ-ਘੱਟ ਸਮਰਥਨ ਮੁੱਲ ਦੇਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਭਾਵੰਤਰ ਯੋਜਨਾ ਤਹਿਤ ਕਿਸਾਨਾਂ ਨੂੰ ਪਹਿਲਾਂ ਹੀ 1000 ਰੁਪਏ ਦਿੱਤੇ ਜਾ ਰਹੇ ਹਨ ਤੇ ਏਜੰਸੀਆਂ ਵੱਲੋਂ ਸੂਰਜਮੁਖੀ ‘ਤੇ ਕਿਸਾਨਾਂ ਨੂੰ 5000 ਰੁਪਏ ਪ੍ਰਤੀ ਕੁਇੰਟਲ ਦਿੱਤੇ ਜਾ ਰਹੇ ਹਨ। ਅਜਿਹੇ ‘ਚ ਬਾਕੀ ਬਚੇ 400 ਰੁਪਏ ਦਾ ਫਰਕ ਵੀ ਹਰਿਆਣਾ ਸਰਕਾਰ ਦੇਣ ਲਈ ਸਹਿਮਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਦੂਜੀ ਮੰਗ ਹੈ ਕਿ ਹਿਰਾਸਤ ਵਿਚ ਲਏ ਗਏ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ, ਜਿਸ ਲਈ ਰਸਮੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੁਣ ਜਲਦੀ ਹੀ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਸ ਲੈ ਕੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਇਸ ਮੌਕੇ ਹਾਜ਼ਰ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਪਿੱਪਲੀ ਵਿੱਚ ਕਿਸਾਨਾਂ ਵੱਲੋਂ ਲੜੇ ਜਾ ਰਹੇ ਸੰਘਰਸ਼ ਦੀ ਪ੍ਰਧਾਨਗੀ ਸਥਾਨਕ ਕਮੇਟੀ ਕਰ ਰਹੀ ਸੀ। ਹੁਣ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ, ਇਸ ਲਈ ਅੰਦੋਲਨ ਵਾਪਸ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਐਮਐੱਸਪੀ ਦੀ ਲੜਾਈ ਅਜੇ ਵੀ ਦੇਸ਼ ਭਰ ਵਿੱਚ ਚੱਲ ਰਹੀ ਹੈ ਅਤੇ ਪੂਰਾ ਦੇਸ਼ ਇੱਕਜੁੱਟ ਹੋ ਕੇ ਨਵੰਬਰ ਵਿੱਚ ਦਿੱਲੀ ਵਿੱਚ ਇਹ ਲੜਾਈ ਲੜੇਗਾ।

RELATED ARTICLES
POPULAR POSTS