ਕਿਹਾ : ਸਾਡੇ ਪ੍ਰਵਾਸੀ ਭਰਾ ਹੀ ਪਾਕਿ ਨੂੰ ਆਰਥਿਕ ਸੰਕਟ ਤੋਂ ਬਚਾਅ ਸਕਦੇ ਨੇ
ਅੰਮ੍ਰਿਤਸਰ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਮੁਖੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਪਾਕਿ ‘ਚ ਉਨ੍ਹਾਂ ਖ਼ਿਲਾਫ਼ 150 ਤੋਂ ਵੱਧ ਮਾਮਲੇ ਦਰਜ ਹਨ। ਇਸ ਦੇ ਬਾਵਜੂਦ ਉਹ ਦੇਸ਼ ਛੱਡ ਕੇ ਕਦੇ ਵੀ ਭੱਜਣ ਬਾਰੇ ਨਹੀਂ ਸੋਚ ਸਕਦੇ। ਆਪਣੇ ਆਪ ਨੂੰ ਬਚਾਉਣ ਲਈ ਖ਼ਾਨ ਨੇ ਇਕ ਵਾਰ ਫਿਰ ਵੀਡੀਓ ਸੁਨੇਹੇ ਦੌਰਾਨ ਲੰਬਾ ਭਾਸ਼ਨ ਦਿੰਦਿਆਂ ਆਪਣੇ ਸਮਰਥਕਾਂ ਨੂੰ ਲਾਮਬੰਦ ਹੋਣ ਲਈ ਕਿਹਾ। ਉਨ੍ਹਾਂ ਸੰਬੋਧਨ ਦੌਰਾਨ ਪਾਕਿ ਦੇ ਆਰਥਿਕ ਭਵਿੱਖ ਬਾਰੇ ਵੀ ਗੱਲ ਕੀਤੀ ਅਤੇ ਪ੍ਰਵਾਸੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਡੇ ਪ੍ਰਵਾਸੀ ਭਰਾ ਹੀ ਪਾਕਿ ਨੂੰ ਆਰਥਿਕ ਸੰਕਟ ਤੋਂ ਬਚਾਅ ਸਕਦੇ ਹਨ। ਖ਼ਾਨ ਨੇ ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਫ਼ੌਜ ਮੁਖੀ ਨੂੰ ਉਨ੍ਹਾਂ ਨਾਲ ਗੱਲ ਕਰਨ ਲਈ ਕਿਹਾ ਹੈ, ਪਰ ਉਹ ਗੱਲ ਹੀ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਇਹ ਵੀ ਕਿਹਾ ਕਿ ਮੈਨੂੰ ਯੋਜਨਾ ਬਣਾ ਕੇ ਜਲਦੀ ਫ਼ੌਜੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਇਕ ਫ਼ੌਜੀ ਅਦਾਲਤ ਸਥਾਪਤ ਕੀਤੀ ਗਈ ਹੈ। ਇਸ ਦੇ ਬਾਵਜੂਦ ਉਹ ਆਪਣੇ ਦੇਸ਼ ਲਈ ਲੜ ਰਹੇ ਹਨ ਅਤੇ ਲੜਦੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ 27 ਸਾਲਾਂ ਤੋਂ ਦੇਸ਼ ਲਈ ਲੜ ਰਹੇ ਹਨ। ਆਪਣੇ ਪਰਿਵਾਰ ਲਈ ਖ਼ਤਰਾ ਦੱਸਦੇ ਹੋਏ ਖ਼ਾਨ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਅਤੇ ਭੈਣਾਂ ਨੂੰ ਕੇਸਾਂ ਤੇ ਗ੍ਰਿਫਤਾਰੀ ਵਰੰਟਾਂ ਰਾਹੀਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …