Breaking News
Home / ਦੁਨੀਆ / ਬੋਰਿਸ ਜੌਹਨਸਨ ਨੇ ਸੰਸਦ ਮੈਂਬਰ ਦਾ ਅਹੁਦਾ ਛੱਡਿਆ

ਬੋਰਿਸ ਜੌਹਨਸਨ ਨੇ ਸੰਸਦ ਮੈਂਬਰ ਦਾ ਅਹੁਦਾ ਛੱਡਿਆ

ਲੰਡਨ/ਬਿਊਰੋ ਨਿਊਜ਼ : ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਸੰਸਦ ਦੀ ਮੈਂਬਰਸ਼ਿਪ ਤੋਂ ਅਚਾਨਕ ਅਸਤੀਫਾ ਦੇ ਦਿੱਤਾ ਅਤੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਸਾਜ਼ਿਸ਼ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਪਾਰਟੀਗੇਟ ਮਾਮਲੇ ਦੀ ਜਾਂਚ ਕਰ ਰਹੀ ਸੰਸਦੀ ਕਮੇਟੀ ਦੇ ਬਿਆਨ ਮਗਰੋਂ ਇਹ ਕਦਮ ਚੁੱਕਿਆ ਹੈ। ਕਮੇਟੀ ਨੇ ਕਿਹਾ ਹੈ ਕਿ ਕੋਵਿਡ-19 ਦੀ ਰੋਕਥਾਮ ਲਈ ਲਾਗੂ ਲੌਕਡਾਊਨ ਦੀ ਉਲੰਘਣਾ ਕਰਕੇ 10 ਡਾਊਨਿੰਗ ਸਟਰੀਟ ‘ਚ ਪਾਰਟੀਆਂ ਕਰਨ ਦੇ ਮੁੱਦੇ ‘ਤੇ ਸੰਸਦ ਨੂੰ ਗੁੰਮਰਾਹ ਕਰਨ ਲਈ ਬੋਰਿਸ ਜੌਹਨਸਨ ‘ਤੇ ਪਾਬੰਦੀਆਂ ਲਾਈਆਂ ਜਾ ਸਕਦੀਆਂ ਹਨ। ਜੌਹਨਸਨ (58) ਇਸ ਮਾਮਲੇ ‘ਚ ਇੱਕ ਸੰਸਦੀ ਕਮੇਟੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੇ ਵਿਸ਼ੇਸ਼ ਅਧਿਕਾਰੀ ਕਮੇਟੀ ਦੀ ਇਸ ਜਾਂਚ ਦਾ ਮੁਕਾਬਲਾ ‘ਕੰਗਾਰੂ ਅਦਾਲਤ’ (ਕਾਨੂੰਨਾਂ ਤੇ ਨਿਯਮਾਂ ਨੂੰ ਦਰਕਿਨਾਰ ਕਰਕੇ ਸਿੱਧਾ ਫ਼ੈਸਲਾ ਸੁਣਾਉਣਾ) ਨਾਲ ਕੀਤਾ ਹੈ।

Check Also

ਵਿਰੋਧੀ ਆਪਣੇ ਸ਼ਬਦਾਂ ਦੀ ਵਰਤੋਂ ਕਰਨ ਲੱਗਿਆਂ ਸੁਚੇਤ ਰਹਿਣ : ਕਮਲਾ ਹੈਰਿਸ ਨੇ ਟਰੰਪ ਨੂੰ ਦਿੱਤੀ ਨਸੀਹਤ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਉੱਪ ਰਾਸ਼ਟਰਪਤੀ ਤੇ ਰਾਸ਼ਟਰਪਤੀ ਚੋਣਾਂ ਵਿਚ ਡੈਮੋਕਰੈਟਿਕ ਉਮੀਦਵਾਰ ਕਮਲਾ ਹੈਰਿਸ ਨੇ …