16.2 C
Toronto
Saturday, September 19, 2026
spot_img
Homeਪੰਜਾਬਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਹਿ ਦਿੱਤਾ ਸੀ ਪਾਗਲ

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਹਿ ਦਿੱਤਾ ਸੀ ਪਾਗਲ

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਹਿ ਦਿੱਤਾ ਸੀ ਪਾਗਲਹੁਣ ਮਾਨ ਬੋਲੇ : ਇਹ ਪਾਗਲ ਬੰਦਾ ਤੁਹਾਡੇ ਵਾਂਗ ਪੰਜਾਬ ਨੂੰ ਨਹੀਂ ਲੁੱਟਦਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਪਾਗਲ ਕਹਿਣ ‘ਤੇ ਕਰਾਰ ਜਵਾਬ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਸੁਖਬੀਰ ਬਾਦਲ ਦੀ ਵੀਡੀਓ ਨੂੰ ਟਵਿੱਟਰ ‘ਤੇ ਸ਼ੇਅਰ ਕਰਦੇ ਹੋਏ ਲਿਖਿਆ ਕਿ ‘ਇਹ ਦੇਖੋ ਪੰਜਾਬੀਓ ਇਨ੍ਹਾਂ ਦੀ ਬੌਖਲਾਹਟ ਜਾਂ ਦਿਮਾਗੀ ਸੰਤੁਲਨ ਖਰਾਬ… ਬਾਦਲ ਵੀ ਸਾਹਬ, ਬਰਨਾਲਾ ਵੀ ਸਾਹਬ, ਬੇਅੰਤ ਸਿੰਘ ਅਤੇ ਕੈਪਟਨ ਅਮਰਿੰਦਰ ਸਿੰਘ ਵੀ ਸਾਹਬ ਅਤੇ ਮੈਂ ‘ਪਾਗਲ ਜਿਹਾ’। ਕੋਈ ਗੱਲ ਨਹੀਂ ਸੁਖਬੀਰ ਸਿੰਘ ਜੀ ਮੇਰੇ ਨਾਲ ਕੁਦਰਤ ਹੈ ਅਤੇ ਮੇਰੇ ਨਾਲ ਪੰਜਾਬ ਦੇ ਲੋਕ ਹਨ ਅਤੇ ਘੱਟੋ-ਘੱਟ ਇਹ ਪਾਗਲ ਜਿਹਾ ਪੰਜਾਬ ਨੂੰ ਤੁਹਾਡੇ ਵਾਂਗ ਲੁੱਟਦਾ ਨਹੀਂ।
ਧਿਆਨ ਰਹੇ ਕਿ ਲੰਘੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀਆਂ ਅਤੇ ਮੌਜੂਦਾ ਮੁੱਖ ਮੰਤਰੀ ਦੇ ਕਾਰਜਕਾਲ ਬਾਰੇ ਦੱਸ ਰਹੇ ਸਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਬਣਿਆ ਹੈ ਪੰਜਾਬ ਦੇ ਚਾਰ ਮੁੱਖ ਮੰਤਰੀ ਬਣੇ ਹਨ। ਉਨ੍ਹਾਂ ਅੱਗੇ ਕਿਹਾ ਕਿ ਤਿੰਨ ਹੀ ਸਮਝੋ ਕਿਉਂਕਿ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦਾ ਕਾਰਜਕਾਲ ਮਹਿਜ ਢਾਈ ਸਾਲ ਹੀ ਰਿਹਾ। ਜਦਕਿ ਬਾਦਲ ਸਾਹਿਬ ਲਗਭਗ 20 ਸਾਲ, ਕੈਪਟਨ ਅਮਰਿੰਦਰ ਸਿੰਘ 10 ਸਾਲ ਅਤੇ ਬੇਅੰਤ ਸਿੰਘ 5 ਸਾਲ ਪੰਜਾਬ ਦੇ ਮੁੱਖ ਮੰਤਰੀ ਰਹੇ। ਇਸੇ ਦੌਰਾਨ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਾਗਲ ਜਿਹਾ ਕਹਿ ਦਿੱਤਾ ਸੀ। ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ।

 

RELATED ARTICLES
POPULAR POSTS