21.4 C
Toronto
Sunday, September 27, 2026
spot_img
Homeਪੰਜਾਬਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ 19...

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ 19 ਨੂੰ ਸੱਦੀ

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ 19 ਨੂੰ ਸੱਦੀਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ 19 ਜੂਨ, 2023 ਨੂੰ ਸੱਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ‘ਚ ਕਾਰਜਵਿਧੀ ਤੇ ਕਾਰਜ ਸੰਚਾਲਣ ਨਿਯਮਾਂਵਲੀ ਦੇ ਨਿਯਮ-16 ਦੇ ਦੂਜੇ ਸ਼ਰਤੀ ਉਪਬੰਧ ਤਹਿਤ ਸਪੀਕਰ ਨੇ 16ਵੀਂ ਪੰਜਾਬ ਵਿਧਾਨ ਸਭਾ, ਜਿਸ ਨੂੰ 22 ਮਾਰਚ, 2023 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਜਿਸ ਨੂੰ 19 ਜੂਨ, 2023 (ਸੋਮਵਾਰ) ਨੂੰ ਬਾਅਦ ਦੁਪਹਿਰ 2:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਚੌਥੇ ਸੈਸ਼ਨ ਦੀ ਬੈਠਕ ਲਈ ਇਕੱਤਰ ਹੋਣ ਲਈ ਬੁਲਾਇਆ ਹੈ।

RELATED ARTICLES
POPULAR POSTS