-8.1 C
Toronto
Friday, January 23, 2026
spot_img
Homeਪੰਜਾਬਅੰਡੇਮਾਨ-ਨਿਕੋਬਾਰ ਦੀ ਸੈਲੂਲਰ ਜੇਲ੍ਹ ਦਾ ਦੌਰਾ ਕਰੇਗਾ ਸ਼੍ਰੋਮਣੀ ਕਮੇਟੀ ਦਾ ਵਫਦ

ਅੰਡੇਮਾਨ-ਨਿਕੋਬਾਰ ਦੀ ਸੈਲੂਲਰ ਜੇਲ੍ਹ ਦਾ ਦੌਰਾ ਕਰੇਗਾ ਸ਼੍ਰੋਮਣੀ ਕਮੇਟੀ ਦਾ ਵਫਦ

ਅੰਮ੍ਰਿਤਸਰ : ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਦੌਰਾਨ ਅੰਡੇਮਾਨ-ਨਿਕੋਬਾਰ ਦੀ ਕਾਲੇਪਾਣੀ ਦੇ ਨਾਂ ਵਾਲੀ ਸੈਲੂਲਰ ਜੇਲ੍ਹ ਵਿੱਚ ਬੰਦ ਰਹੇ ਪੰਜਾਬੀਆਂ ਅਤੇ ਸਿੱਖਾਂ ਦੇ ਯੋਗਦਾਨ ਨੂੰ ਉਭਾਰਨ ਵਾਸਤੇ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਜਲਦੀ ਉੱਥੇ ਜਾ ਕੇ ਪੋਰਟ ਬਲੇਅਰ ਦੇ ਅਧਿਕਾਰੀਆਂ ਨੂੰ ਮਿਲੇਗਾ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਹੋਰਨਾਂ ਨੇ ਸੈਲੂਲਰ ਜੇਲ੍ਹ ਵਿੱਚ ਸਜ਼ਾ ਕੱਟਣ ਵਾਲੇ ਪੰਜਾਬੀ ਆਜ਼ਾਦੀ ਘੁਲਾਟੀਆਂ ਸਬੰਧੀ ਸੂਚੀ ਵਾਲੀ ਇੱਕ ਪੁਸਤਕ ਜਾਰੀ ਕੀਤੀ ਹੈ। ਇਸ ਪੁਸਤਕ ਨੂੰ ਪੱਤਰਕਾਰ ਜਗਤਾਰ ਸਿੰਘ ਅਤੇ ਖੋਜਕਾਰ ਗੁਰਦਰਸ਼ਨ ਸਿੰਘ ਬਾਹੀਆ ਨੇ ਲਿਖਿਆ ਹੈ। ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਗਰੇਵਾਲ ਨੇ ਆਖਿਆ ਕਿ ਹੁਣ ਸ਼੍ਰੋਮਣੀ ਕਮੇਟੀ ਕੋਲ ਇਸ ਪੁਸਤਕ ਵਜੋਂ ਇੱਕ ਪ੍ਰਮਾਣਿਕ ਖੋਜ ਦਸਤਾਵੇਜ਼ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਅਤੇ ਸਿੱਖਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਇਹ ਮਾਮਲਾ ਕੌਮੀ ਪੱਧਰ ‘ਤੇ ਉਠਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਜਲਦੀ ਪੋਰਟ ਬਲੇਅਰ ਜਾਵੇਗਾ ਅਤੇ ਅਧਿਕਾਰੀਆਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਅੰਡੇਮਾਨ-ਨਿਕੋਬਾਰ ਵਿਖੇ ਭਾਈ ਮਹਾਰਾਜ ਸਿੰਘ, ਡਾ. ਦੀਵਾਨ ਸਿੰਘ ਕਾਲੇਪਾਣੀ, ਮਾਸਟਰ ਚਤਰ ਸਿੰਘ, ਬਾਬਾ ਸੋਹਣ ਸਿੰਘ ਭਕਨਾ ਦੇ ਨਾਂ ‘ਤੇ ਯਾਦਗਾਰ ਸਥਾਪਤ ਕਰਨ ਲਈ ਯਤਨ ਕੀਤੇ ਜਾਣਗੇ।

RELATED ARTICLES
POPULAR POSTS