11 C
Toronto
Saturday, October 18, 2025
spot_img
Homeਪੰਜਾਬਸੁਖਬੀਰ ਬਾਦਲ ਅਤੇ ਮਜੀਠੀਆ ਨੇ ਜ਼ੀਰਾ ਅਦਾਲਤ 'ਚ ਪੇਸ਼ੀ ਭੁਗਤੀ

ਸੁਖਬੀਰ ਬਾਦਲ ਅਤੇ ਮਜੀਠੀਆ ਨੇ ਜ਼ੀਰਾ ਅਦਾਲਤ ‘ਚ ਪੇਸ਼ੀ ਭੁਗਤੀ

ਜ਼ੀਰਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਪੇਸ਼ੀ ਭੁਗਤਣ ਲਈ ਜ਼ੀਰਾ ਦੀ ਸਿਵਲ ਕੋਰਟ ਪਹੁੰਚੇ। ਜ਼ਿਕਰਯੋਗ ਹੈ ਕਿ 2017 ਵਿੱਚ ਨੈਸ਼ਨਲ ਹਾਈਵੇਅ ਨੰਬਰ-54 ਜਾਮ ਕਰਨ ਦੇ ਦੋਸ਼ ਹੇਠ ਥਾਣਾ ਮਖੂ ਵਿਚ ਸੁਖਬੀਰ ਬਾਦਲ ਸਮੇਤ ਕਈ ਹੋਰ ਆਗੂਆਂ ਖਿਲਾਫ ਕੇਸ ਦਰਜ ਕੀਤਾ ਗਿਆ ਸੀ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਵੱਲ ਧਿਆਨ ਦੇਣ ਦੀ ਸਲਾਹ ਦਿੱਤੀ।
ਉਨ੍ਹਾਂ ਕਿਹਾ ਕਿ ਹਰ ਰੋਜ਼ ਅਖ਼ਬਾਰਾਂ ਵਿੱਚ ਵੱਡੇ-ਵੱਡੇ ਇਸ਼ਤਿਹਾਰ ਲਗਵਾ ਕੇ ‘ਆਪ’ ਸਰਕਾਰ ਦਾਅਵਾ ਕਰ ਰਹੀ ਹੈ ਕਿ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਹੋ ਗਿਆ ਹੈ, ਜਦਕਿ ਸੂਬੇ ਵਿੱਚ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ ਅਤੇ ‘ਆਪ’ ਘੂਕ ਨੀਂਦੇ ਸੁੱਤੀ ਹੋਈ ਹੈ। ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਰੋਪ ਲਾਇਆ ਕਿ ਸੂਬਾ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ‘ਤੇ ਹੋਰ ਆਰਥਿਕ ਬੋਝ ਪਾਇਆ ਹੈ।
ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਆਟਾ-ਦਾਲ ਸਕੀਮ ਤਹਿਤ ਬਣੇ ਕਾਰਡ ਕੱਟ ਕੇ ਲੋਕਾਂ ਨਾਲ ਧੋਖਾ ਕੀਤਾ ਗਿਆ ਹੈ।
ਇਸ ਮੌਕੇ ਸਾਬਕਾ ਜਨਮੇਜਾ ਸਿੰਘ ਸੇਖੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਮਨਤਾਰ ਸਿੰਘ ਬਰਾੜ, ਜੋਗਿੰਦਰ ਸਿੰਘ ਜਿੰਦੂ, ਵਰਦੇਵ ਸਿੰਘ ਮਾਨ, ਕੰਵਲਜੀਤ ਸਿੰਘ ਰੋਜ਼ੀ ਬਰਕੰਦੀ, ਗੁਰਮੀਤ ਸਿੰਘ ਬੂਹ ਮੈਂਬਰ ਐੱਸਜੀਪੀਸੀ, ਸਤਪਾਲ ਸਿੰਘ ਤਲਵੰਡੀ ਅਤੇ ਦਰਸ਼ਨ ਸਿੰਘ ਸ਼ੇਰ ਖਾਂ ਹਾਜ਼ਰ ਸਨ।

 

 

RELATED ARTICLES
POPULAR POSTS