ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਲਈ ਹੋਵੇਗੀ ਨਿਯੁਕਤੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਡਾ. ਸੁਸ਼ੀਲ ਮਿੱਤਲ ਨੂੰ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ। ਡਾ. ਸੁਸ਼ੀਲ ਮਿੱਤਲ ਨੂੰ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਦੀ ਮਿਆਦ ਲਈ ਨਿਯੁਕਤ ਕੀਤਾ ਗਿਆ ਹੈ। ਡਾ. ਮਿੱਤਲ ਨੇ 1986 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਰਤਸਰ ਤੋਂ ਕੈਮਿਸਟਰੀ ਵਿੱਚ ਡਾਕਟਰੇਟ ਕੀਤੀ। ਉਹ ਇੱਕ ਚਾਰਟਰਡ ਕੈਮਿਸਟ (ਸੀਕੈਮ), ਰੌਇਲ ਸੁਸਾਇਟੀ ਆਫ ਕੈਮਿਸਟਰੀ, ਲੰਡਨ (ਯੂ.ਕੇ) ਦੇ ਫੈਲੋ ਅਤੇ ਕਈ ਨਾਮਵਰ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਰਸਾਲਿਆਂ ਦੇ ਸਲਾਹਕਾਰ ਬੋਰਡ/ਸੰਪਾਦਕੀ ਬੋਰਡ ਦੇ ਮੈਂਬਰ ਵੀ ਹਨ। ਮੌਜੂਦਾ ਸਮੇਂ ਉਹ ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਦੇ ਵਾਈਸ-ਚਾਂਸਲਰ ਵਜੋਂ ਸੇਵਾ ਨਿਭਾ ਰਹੇ ਹਨ, ਜਦੋਂ ਕਿ ਇਸ ਤੋਂ ਪਹਿਲਾਂ, ਉਨ੍ਹਾਂ ਨੇ 1989 ਤੋਂ ਥਾਪਰ ਇੰਸਟੀਚਿਊਟ ਆਫ਼ ਇੰਜਨੀਅਰ ਐਂਡ ਟੈਕਨਾਲੋਜੀ ਵਿੱਚ ਸੇਵਾਵਾਂ ਨਿਭਾਈਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਡਾਇਰੈਕਟਰ, ਡੀਨ (ਖੋਜ ਅਤੇ ਸਪਾਂਸਰਡ ਪ੍ਰੋਜੈਕਟ), ਸਕੂਲ ਆਫ਼ ਕੈਮਿਸਟਰੀ ਦੇ ਮੁਖੀ ਵਰਗੇ ਪ੍ਰਮੁੱਖ ਅਹੁਦਿਆਂ ’ਤੇ ਵੀ ਕੰਮ ਕੀਤਾ। ਉਨ੍ਹਾਂ ਦੇ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਜਰਨਲਾਂ ਵਿੱਚ 135 ਤੋਂ ਵੱਧ ਖੋਜ ਪੱਤਰ ਪ੍ਰਕਾਸ਼ਿਤ ਹੋਏ ਹਨ। ਡਾ. ਮਿੱਤਲ ਨੇ 12 ਸਪਾਂਸਰ ਖੋਜ ਪ੍ਰੋਜੈਕਟ ਪੂਰੇ ਕੀਤੇ ਜਿਸ ਵਿੱਚ ਰੌਇਲ ਅਕੈਡਮੀ ਆਫ਼ ਇੰਜੀਨੀਅਰਿੰਗ, ਯੂ.ਕੇ. ਤੋਂ ਪ੍ਰਾਜੈਕਟ ਵੀ ਸ਼ਾਮਲ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …