ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੁਣ ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ। ਹਾਲਾਂਕਿ ਗਿਆਨੀ ਹਰਪ੍ਰੀਤ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਬਣੇ ਰਹਿਣਗੇ। ਇਸ ਤੋਂ ਪਹਿਲਾਂ ਗਿਆਨੀ ਰਘਬੀਰ ਸਿੰਘ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ ਅਤੇ ਹੁਣ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਹੋਣਗੇ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਐਮਰਜੈਂਸੀ ਬੈਠਕ ਵਿਚ ਇਸ ਸਬੰਧੀ ਫੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਅਕਾਲੀ ਦਲ ਵਿਚ ਕਾਫੀ ਸਮੇਂ ਤੋਂ ਨਰਾਜ਼ਗੀ ਸੀ। ਸਭ ਤੋਂ ਜ਼ਿਆਦਾ ਨਰਾਜ਼ਗੀ ਗਿਆਨੀ ਹਰਪ੍ਰੀਤ ਸਿੰਘ ਦੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਦੇ ਮੰਗਣੀ ਸਮਾਗਮ ਵਿਚ ਜਾਣ ਨੂੰ ਲੈ ਕੇ ਹੋਈ ਸੀ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …