2.1 C
Toronto
Friday, November 14, 2025
spot_img
Homeਭਾਰਤਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਤੋਂ 25 ਜੂਨ ਤੱਕ ਕਰਨਗੇ ਅਮਰੀਕਾ ਤੇ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਤੋਂ 25 ਜੂਨ ਤੱਕ ਕਰਨਗੇ ਅਮਰੀਕਾ ਤੇ ਮਿਸਰ ਦੀ ਯਾਤਰਾ

ਭਾਰਤੀ ਵਿਦੇਸ਼ ਮੰਤਰਾਲੇ ਨੇ ਦਿੱਤੀ ਜਾਣਕਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਂਦੀ 20 ਤੋਂ 25 ਜੂਨ ਤੱਕ ਅਮਰੀਕਾ ਅਤੇ ਮਿਸਰ ਦਾ ਦੌਰਾ ਕਰਨਗੇ। ਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮੋਦੀ 22 ਜੂਨ ਨੂੰ ਵਾਸ਼ਿੰਗਟਨ ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨਾਲ ਮੁਲਾਕਾਤ ਕਰਨਗੇ। ਅਮਰੀਕੀ ਰਾਸ਼ਟਰਪਤੀ ਅਤੇ ਪ੍ਰਥਮ ਮਹਿਲਾ ਜਿਲ ਬਾਇਡਨ 22 ਜੂਨ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਸਨਮਾਨ ਵਿੱਚ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਨਗੇ। ਨਰਿੰਦਰ ਮੋਦੀ 21 ਜੂਨ ਨੂੰ ਨਿਊਯਾਰਕ ਸਥਿਤ ਸੰਯੁਕਤ ਰਾਸ਼ਟਰ ਦੇ ਹੈੱਡਕੁਆਰਟਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਦੀ ਅਗਵਾਈ ਵੀ ਕਰਨਗੇ। 22 ਜੂਨ ਨੂੰ ਅਮਰੀਕੀ ਕਾਂਗਰਸ ਦੀ ਸਾਂਝੀ ਬੈਠਕ ਨੂੰ ਸੰਬੋਧਿਤ ਕਰਨਗੇ ਅਤੇ ਇਕ ਦਿਨ ਬਾਅਦ 23 ਜੂਨ ਨੂੰ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਨਮਾਨ ਵਿਚ ਦੁਪਹਿਰ ਦੇ ਖਾਣੇ ਦੀ ਮੇਜ਼ਬਾਨੀ ਕਰਨਗੇ।

 

RELATED ARTICLES
POPULAR POSTS