ਵਿਜੀਲੈਂਸ ਤੋਂ ਮੰਗਿਆ ਹੋਰ ਸਮਾਂ
ਚੰਡੀਗੜ੍ਹ/ਬਿਊਰੋ ਨਿਊਜ਼
ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਅੱਜ ਵੀ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ। ਜਲੰਧਰ ਵਿਜੀਲੈਂਸ ਬਿਊਰੋ ਵੱਲੋਂ ਬਰਜਿੰਦਰ ਸਿੰਘ ਹਮਦਰਰਦ ਨੂੰ ਅੱਜ 16 ਜੂਨ ਨੂੰ ਸਵੇਰੇ 10 ਵਜੇ ਤਲਬ ਕੀਤਾ ਗਿਆ ਸੀ। ਜਿਸ ਦੌਰਾਨ ਉਹਨਾਂ ਕੋਲੋਂ 17 ਪ੍ਰਸ਼ਨਾਂ ਦੇ ਜਵਾਬ ਪੁੱਛੇ ਜਾਣੇ ਸਨ, ਜਿਹਨਾਂ ਦਾ ਜਵਾਬ ਬਰਜਿੰਦਰ ਸਿੰਘ ਹਮਦਰਦ ਵਲੋ ਲਿਖਤੀ ਰੂਪ ਵਿੱਚ ਵਿਜੀਲੈਂਸ ਨੂੰ ਦਿੱਤਾ ਗਿਆ ਹੈ। ਇਸਦੇ ਚੱਲਦਿਆਂ ਵਿਜੀਲੈਂਸ ਬਿਊਰੋ ਦੇ ਐਸਐਸਪੀ ਰਾਜੇਸ਼ਵਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਬਰਜਿੰਦਰ ਸਿੰਘ ਹਮਦਰਦ ਵਲੋਂ ਸਵਾਲਾਂ ਦੇ ਜੋ ਜਵਾਬ ਦਿੱਤੇ ਗਏ ਹਨ, ਉਹ ਵਿਜ਼ੀਲੈਂਸ ਦੇ ਲਈ ਤਸੱਲੀਬਖਸ਼ ਨਹੀਂ ਹਨ। ਉਹਨਾਂ ਨੇ ਇਹ ਵੀ ਦਸਿਆ ਕਿ ਬਰਜਿੰਦਰ ਸਿੰਘ ਹਮਦਰਦ ਵਲੋਂ ਵਿਜੀਲੈਂਸ ਤੋਂ ਸਮਾਂ ਮੰਗਿਆ ਗਿਆ ਹੈ। ਧਿਆਨ ਰਹੇ ਕਿ ਬਰਜਿੰਦਰ ਸਿੰਘ ਹਮਦਰਦ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਮੈਮੋਰੀਅਲ ਦੇ ਚੇਅਰਮੈਨ ਰਹੇ ਹਨ ਅਤੇ ਇਸ ਮਾਮਲੇ ਸਬੰਧੀ ਹੀ ਵਿਜੀਲੈਂਸ ਉਨ੍ਹਾਂ ਕੋਲੋਂ ਪੁੱਛਗਿੱਛ ਕਰ ਰਹੀ ਹੈ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …