ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਛੱਡਣ ਦੀ ਪ੍ਰਗਟਾਈ ਸੀ ਇੱਛਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਬਦਲਣ ਲਈ ਅੰਮਿ੍ਰਤਸਰ ਵਿਖੇ ਅੰਤਿ੍ਰੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਸੀ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾਵਾਂ ਛੱਡਣ ਦੀ ਇੱਛਾ ਪ੍ਰਗਟਾਈ ਗਈ ਸੀ, ਜਿਸ ਤੋਂ ਬਾਅਦ ਅੰਤਿ੍ਰੰਗ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋਂ ਨਿਯੁਕਤ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਬਣੇ ਰਹਿਣਗੇ। ਧਾਮੀ ਨੇ ਦਾਅਵਾ ਕੀਤਾ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਵੈਇੱਛਾ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀਆਂ ਸੇਵਾਵਾਂ ਨੂੰ ਛੱਡਿਆ ਗਿਆ ਹੈ।