16.4 C
Toronto
Friday, September 19, 2025
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਰਨਗੇ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਰਨਗੇ ਮੁਲਾਕਾਤ

ਸੂਬੇ ਦੇ ਬਕਾਇਆ ਪਏ ਫੰਡਾਂ ਨੂੰ ਜਾਰੀ ਕਰਨ ਦੀ ਕਰਨਗੇ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਿੱਸੇ ਦਾ ਰੋਕਿਆਾ ਗਿਆ ਕੁੱਲ 5800 ਕਰੋੜ ਰੁਪਏ ਦਾ ਫੰਡ ਜਾਰੀ ਕਰਨ ਦੀ ਮੰਗ ਕਰਨਗੇ। ਕੇਂਦਰ ਸਰਕਾਰ ਦੇ ਕੋਲ ਪੰਜਾਬ ਰੂਰਲ ਡਿਵੈਲਪਮੈਂਟ ਫੰਡ ਦਾ 3600 ਕਰੋੜ ਰੁਪਏ ਅਤੇ ਨੈਸ਼ਨਲ ਹੈਲਥ ਮਿਸ਼ਨ ਦੇ 600 ਕਰੋੜ ਰੁਪਏ ਬਕਾਇਆ ਹੈ। ਇਸ ਤੋਂ ਇਲਾਵਾ ਸਪੈਸ਼ਲ ਕੈਪੀਟਲ ਅਸਿਸਟੈਂਟ ਦੇ ਵੀ 1600 ਕਰੋੜ ਰੁਪਏ ਦਾ ਫੰਡ ਰੋਕਿਆ ਗਿਆ ਹੈ। ਇਸ ਫੰਡ ਦੇ ਜਾਰੀ ਨਾ ਹੋਣ ਕਰਕੇ ਪੰਜਾਬ ਸਰਕਾਰ ਦੇ ਸਾਹਮਣੇ ਆਰਥਿਕ ਚੁਣੌਤੀ ਬਣੀ ਹੋਈ ਹੈ। ਉਥੇ ਹੀ ਪੰਜਾਬ ਸਰਕਾਰ ਇਸ ਮਾਮਲੇ ’ਚ ਸੁਪਰੀਮ ਕੋਰਟ ਜਾਣ ਦਾ ਵੀ ਮਨ ਬਣਾ ਚੁੱਕੀ ਹੈ ਪ੍ਰੰਤੂ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ ਅਤੇ ਇਨ੍ਹਾਂ ਰੋਕੇ ਗਏ ਫੰਡਾਂ ਸਬੰਧੀ ਚਰਚਾ ਕਰਨਗੇ। ਪੰਜਾਬ ਦੇ ਵਿੱਤ ਵਿਭਾਗ ਨੇ ਸਰਕਾਰ ਨੂੰ ਰਿਪੋਰਟ ਦਿੱਤੀ ਹੈ ਕਿ, ਜਿਸ ’ਚ ਕੇਂਦਰ ਸਰਕਾਰ ਦੇ ਕੋਲ ਪੰਜਾਬ ਦੇ ਹਿੱਸੇ ਦੀ ਬਕਾਇਆ ਰਾਸ਼ੀ ਸਬੰਧੀ ਦੱਸਿਆ ਗਿਆ ਹੈ ਅਤੇ ਨਾਲ ਹੀ ਇਹ ਵੀ ਜ਼ਿਕਰ ਕੀਤਾ ਗਿਆ ਹੈ ਕਿ ਇਹ ਫੰਡ ਕਿੰਨੇ ਸਮੇਂ ਤੋਂ ਪੈਂਡਿੰਗ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਕੇ ਪੈਂਡਿੰਗ ਫੰਡ ਰਿਲੀਜ਼ ਕਰਨ ਦੀ ਮੰਗ ਵੀ ਕੀਤੀ ਸੀ। ਮੁੱਖ ਮੰਤਰੀ ਮਾਨ ਨੇ ਇਸ ਸਬੰਧੀ ਕੇਂਦਰੀ ਮੰਤਰੀ ਨੂੰ ਚਿੱਠੀ ਵੀ ਲਿਖੀ ਸੀ ਪ੍ਰੰਤੂ ਫਿਰ ਵੀ ਪੰਜਾਬ ਨੂੰ ਕੇਂਦਰ ਸਰਕਾਰ ਦਾ ਸਹਿਯੋਗ ਨਹੀਂ ਮਿਲ ਰਿਹਾ।

RELATED ARTICLES
POPULAR POSTS