Breaking News
Home / ਪੰਜਾਬ / ਪੰਜਾਬ ਦੇ ਕੱਚੇ ਕਰਮਚਾਰੀਆਂ ਨੇ ਖੋਲ੍ਹਿਆ ਮਾਨ ਸਰਕਾਰ ਖਿਲਾਫ ਮੋਰਚਾ

ਪੰਜਾਬ ਦੇ ਕੱਚੇ ਕਰਮਚਾਰੀਆਂ ਨੇ ਖੋਲ੍ਹਿਆ ਮਾਨ ਸਰਕਾਰ ਖਿਲਾਫ ਮੋਰਚਾ

ਚੰਨੀ ਅਤੇ ਭਗਵੰਤ ਮਾਨ ਦੇ ਪੋਸਟਰ ਜਾਰੀ ਕਰਕੇ ਲਿਖਿਆ ਕਿ ਦੋਵਾਂ ’ਚ ਕੋਈ ਫਰਕ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕੱਚੇ ਕਰਮਚਾਰੀਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਕੱਚੇ ਕਰਮਚਾਰੀਆਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੱਕੇ ਕਰਨ ਵਾਲੇ ਐਲਾਨਾਂ ਸਬੰਧੀ ਲਗਵਾਏ ਗਏ ਹੋਰਡਿੰਗਾਂ ਦੀ ਫੋਟੋ ਲਗਾ ਕੇ ਇਕ ਪੋਸਟਰ ਜਾਰੀ ਕੀਤਾ ਹੈ। ਕੱਚੇ ਕਰਮਚਾਰੀਆਂ ਵੱਲੋਂ ਜਾਰੀ ਕੀਤੇ ਗਏ ਇਸ ਪੋਸਟਰ ਦੇ ਉਪਰ ਲਿਖਿਆ ਗਿਆ ਹੈ ਕਿ ਦੋਵਾਂ ’ਚ ਕੋਈ ਫਰਕ ਨਹੀਂ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਕਾਰਜਕਾਲ ਦੌਰਾਨ ਵੱਡੇ-ਵੱਡੇ ਹੋਰਡਿੰਗ ਲਗਵਾ ਦਿੱਤੇ ਸਨ ਕਿ ਸਰਕਾਰ ਨੇ 36 ਹਜ਼ਾਰ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰ ਦਿੱਤਾ ਹੈ। ਜਦਕਿ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਹੋਰਡਿੰਗ ਲਗਵਾ ਦਿੱਤੇ ਕਿ ਜਿਨ੍ਹਾਂ 8736 ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਐਲਾਨ ਪਿਛਲੇ ਸਾਲ ਅਧਿਆਪਕ ਦਿਵਸ ਮੌਕੇ ’ਤੇ ਕੀਤਾ ਗਿਆ ਸੀ ਉਨ੍ਹਾਂ ਨੂੰ ਪੱਕੇ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਕੀਤੇ ਗਏ ਐਲਾਨਾਂ ਨੂੰ ਲੈ ਕੇ ਕੱਚੇ ਕਰਮਚਾਰੀਆਂ ਵੱਲੋਂ ਇਹ ਪੋਸਟਰ ਜਾਰੀ ਕੀਤਾ ਹੈ। ਐਕਸ਼ਨ ਕਮੇਟੀ ਨੇ ਆਪਣੇ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੇ ਜਾ ਰਹੇ ਪੋਸਟਰ ’ਚ ਫੋਟੋ ਲਗਾ ਕੇ ਹੇਠਾਂ ਲਿਖਿਆ ਹੈ ਕਿ ਕਰਮਚਾਰੀਆਂ ਨੂੰ ਲਾਰੇ ਲਗਾਉਣ ਵਾਲੀ ਸਰਕਾਰ ਭਗਵੰਤ ਮਾਨ ਸਰਕਾਰ।

 

Check Also

ਕੇਂਦਰ ਸਰਕਾਰ ਦੇ ਤਸ਼ੱਦਦ ਅੱਗੇ ਨਹੀਂ ਝੁਕਾਂਗੇ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਹਰਿਆਣਾ ਸਰਕਾਰ ਦੀ ਸਖਤ ਆਲੋਚਨਾ ਕੀਤੀ ਹੈ। …