0.2 C
Toronto
Wednesday, December 3, 2025
spot_img
Homeਪੰਜਾਬਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਭਾਰਤੀ ਹਵਾਈ ਫ਼ੌਜ ’ਚ ਫਲਾਇੰਗ ਅਫ਼ਸਰ...

ਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਭਾਰਤੀ ਹਵਾਈ ਫ਼ੌਜ ’ਚ ਫਲਾਇੰਗ ਅਫ਼ਸਰ ਬਣੀਆਂ

ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਨੇ ਮੁਕਾਮ ਕੀਤਾ ਹਾਸਲ
ਚੰਡੀਗੜ੍ਹ/ਬਿਊਰੋ ਨਿਊਜ਼ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐੱਫਪੀਆਈ) ਫਾਰ ਗਰਲਜ਼ ਮੁਹਾਲੀ ਦੀਆਂ ਦੋ ਸਾਬਕਾ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਨੂੰ ਏਅਰ ਫੋਰਸ ਅਕੈਡਮੀ, ਡੰਡੀਗਲ, ਹੈਦਰਾਬਾਦ ਤੋਂ ਟ੍ਰੇਨਿੰਗ ਬਾਅਦ ਅੱਜ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ, ਜੋ ਇਸ ਸੰਸਥਾ ਲਈ ਵੱਡੇ ਮਾਣ ਵਾਲੀ ਗੱਲ ਹੈ। ਫਲਾਇੰਗ ਅਫ਼ਸਰ ਇਵਰਾਜ ਕੌਰ, ਜੋ ਫਲਾਇੰਗ ਬ੍ਰਾਂਚ ਵਿੱਚ ਬਤੌਰ ਹੈਲੀਕਾਪਟਰ ਪਾਇਲਟ ਜੁਆਇਨ ਕਰੇਗੀ, ਜ਼ਿਲ੍ਹਾ ਰੂਪਨਗਰ ਦੇ ਜਸਪ੍ਰੀਤ ਸਿੰਘ ਦੀ ਧੀ ਹੈ, ਜਦੋਂਕਿ ਫਲਾਇੰਗ ਅਫ਼ਸਰ ਪ੍ਰਭਸਿਮਰਨ ਕੌਰ ਗੁਰਦਾਸਪੁਰ ਦੇ ਪਰਮਜੀਤ ਸਿੰਘ ਦੀ ਧੀ ਹੈ। ਪ੍ਰਭਸਿਮਰਨ ਦੀ ਨਿਯੁਕਤੀ ਹਵਾਈ ਸੈਨਾ ਦੀ ਐਜੂਕੇਸ਼ਨ ਬ੍ਰਾਂਚ ਵਿੱਚ ਹੋਵੇਗੀ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੋਵੇਂ ਨਵ-ਨਿਯੁਕਤ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਇਨ੍ਹਾਂ ਧੀਆਂ ਦੇ ਪਿਤਾ ਕਿਸਾਨ ਹਨ ਅਤੇ ਉਨ੍ਹਾਂ ਦੀ ਸਫ਼ਲਤਾ ਯਕੀਨੀ ਤੌਰ ’ਤੇ ਪੰਜਾਬ ਦੇ ਛੋਟੇ ਕਸਬਿਆਂ ਅਤੇ ਪਿੰਡਾਂ ਦੇ ਬੱਚਿਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ। ਮਾਈ ਭਾਗੋ ਏਐੱਫਪੀਆਈ, ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਕਾਰਜਸ਼ੀਲ ਹੈ, ਜਿਸ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚੇ ਵਾਲਾ ਰਿਹਾਇਸ਼ੀ ਕੈਂਪਸ ਹੈ ਅਤੇ ਇਹ ਦੇਸ਼ ਵਿੱਚ ਆਪਣੀ ਕਿਸਮ ਦਾ ਇੱਕੋ ਇੱਕ ਕੈਂਪਸ ਹੈ।

RELATED ARTICLES
POPULAR POSTS