Breaking News
Home / ਪੰਜਾਬ / ਪੰਜਾਬ ’ਚ ਵੀ ਦਿਖੇਗਾ ਵਿਪਰਜੁਆਏ ਦਾ ਅਸਰ

ਪੰਜਾਬ ’ਚ ਵੀ ਦਿਖੇਗਾ ਵਿਪਰਜੁਆਏ ਦਾ ਅਸਰ

ਪੂਰੀ ਮਾਲਵੇ ’ਚ ਭਲਕੇ ਤੋਂ ਹੋਵੇਗੀ ਬਾਰਿਸ਼, ਚੱਲਣਗੀਆਂ ਤੇਜ਼ ਹਵਾਵਾਂ
ਅੰਮਿ੍ਰਤਸਰ/ਬਿਊਰੋ ਨਿਊਜ਼ : ਬਿਪਰਜੁਆਏ ਚੱਕਰਵਾਤੀ ਤੂਫਾਨ ਦਾ ਅਸਰ ਪੰਜਾਬ ’ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦੇ ਮਾਹਿਰਾਂ ਨੇ ਐਤਵਾਰ ਅਤੇ ਸੋਮਵਾਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ ਪ੍ਰੰਤੂ ਇਸ ਦਾ ਜ਼ਿਆਦਾਤਰ ਅਸਰ ਪੂਰਬੀ ਮਾਲਵੇ ਦੇ ਨਾਲ-ਨਾਲ ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ’ਚ ਵੀ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਦੇ ਅਨੁਸਾਰ ਬਿਪਰਜੁਆਏ ਦਾ ਅਸਰ ਐਤਵਾਰ ਤੋਂ ਸ਼ੁਰੂ ਹੋ ਜਾਵੇਗਾ ਪ੍ਰੰਤੂ ਇਹ ਅਸਰ ਸੋਮਵਾਰ ਨੂੰ ਵੀ ਦੇਖਣ ਨੂੰ ਮਿਲੇਗਾ। ਐਤਵਾਰ ਨੂੰ ਪਠਾਨਕੋਟ ਅਤੇ ਸਮਵਾਰ ਨੂੰ ਪਠਾਨਕੋਟ ਅਤੇ ਗੁਰਦਾਸਪੁਰ ’ਚ ਯੈਲੋ ਅਲਰਟ ਹੈ। ਜੇਕਰ ਦੁਆਬੇ ਦੀ ਗੱਲ ਕਰੀਏ ਤਾਂ ਇਥੇ ਐਤਵਾਰ ਅਤੇ ਸੋਮਵਾਰ ਨੂੰ ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ਲਈ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਪੱਛਮੀ ਮਾਲਵਾ ’ਚ ਇਸਦਾ ਕੋਈ ਅਸਰ ਨਹੀਂ ਹੋਵੇਗਾ। ਉਥੇ ਹੀ ਪੂਰਬੀ ਮਾਲਵਾ ’ਚ ਵੀ ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ ਏ ਐਸ ਨਗਰ ’ਚ ਐਤਵਾਰ ਅਤੇ ਸੋਮਵਾਰ ਨੂੰ ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ ਏ ਐਸ ਨਗਰ ’ਚ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਿਪਰਜੁਆਏ ਇਸ ਤੋਂ ਪਹਿਲਾਂ ਗੁਜਰਾਤ ਅਤੇ ਰਾਜਸਥਾਨ ਵਿਚ ਭਾਰੀ ਤਬਾਹੀ ਮਚਾ ਚੁੱਕਿਆ ਹੈ।

Check Also

ਫਿਰੋਜ਼ਪੁਰ ’ਚ ਕਰੋਨਾ ਦਾ ਪਹਿਲਾ ਕੇਸ ਆਇਆ ਸਾਹਮਣੇ

ਸਿਹਤ ਵਿਭਾਗ ਨੇ ਅੰਬਾਲਾ ਨਾਲ ਸਬੰਧਤ ਨੌਜਵਾਨ ਨੂੰ ਕੀਤਾ ਇਕਾਂਤਵਾਸ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਵਿੱਚ ਅੱਜ …