ਕਿਹਾ : ਪੰਜਾਬ ਸਰਕਾਰ ਕੇਜਰੀਵਾਲ ਦੇ ਇਸ਼ਾਰੇ ’ਤੇ ਸਿੱਖ ਮਾਮਲਿਆਂ ’ਚ ਦੇ ਰਹੀ ਹੈ ਦਖ਼ਲ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਵਿਚ ਆਪਣੇ ਪੱਧਰ ’ਤੇ ਇਕ ਧਾਰਾ ਜੋੜਨ ਦੇ ਫੈਸਲੇ ਦਾ ਸ਼੍ਰੋਮਣੀ ਕਮੇਟੀ ਨੇ ਸਖਤ ਵਿਰੋਧ ਕਰਦਿਆਂ ਆਰੋਪ ਲਾਇਆ ਕਿ ਇਹ ਕਾਰਵਾਈ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ’ਤੇ ਪੰਥ ਨੂੰ ਖੇਰੂੰ-ਖੇਰੂੰ ਕਰਨ ਦੇ ਮੰਤਵ ਨਾਲ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮਿ੍ਰਤਸਰ ਵਿਚ ਪ੍ਰੈਸ ਕਾਨਫਰੰਸ ਦੌਰਾਨ ਆਖਿਆ ਪੰਜਾਬ ਸਰਕਾਰ ਨੂੰ ਸਿੱਖ ਗੁਰਦੁਆਰਾ ਐਕਟ 1925 ਵਿਚ ਆਪਣੇ ਪੱਧਰ ’ਤੇ ਸੋਧ ਕਰਨ ਜਾਂ ਇਸ ਵਿੱਚ ਕੁੱਝ ਵਾਧਾ ਕਰਨ ਦਾ ਕੋਈ ਅਧਿਕਾਰ ਨਹੀਂ। ਪੰਜਾਬ ਸਰਕਾਰ ਇਸ ਐਕਟ ਨਾਲ ਕੋਈ ਛੇੜਛਾੜ ਨਹੀਂ ਕਰ ਸਕਦੀ। ਇਸ ਵਿੱਚ ਕੋਈ ਵੀ ਸੋਧ ਸਿਰਫ ਸੰਸਦ ਵੱਲੋਂ ਹੀ ਕੀਤੀ ਜਾ ਸਕਦੀ ਹੈ। ਪੰਜਾਬ ਸਰਕਾਰ ਦੀ ਇਸ ਕਾਰਵਾਈ ’ਤੇ ਸਖ਼ਤ ਇਤਰਾਜ਼ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਿੱਖ ਧਰਮ ਵਿੱਚ ਸਿੱਧੀ ਦਖ਼ਲ-ਅੰਦਾਜ਼ੀ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਇੱਕ ਵਾਰ ਪਹਿਲਾਂ ਕਾਂਗਰਸ ਸਰਕਾਰ ਨੇ ਵੀ ਅਜਿਹੀ ਦਖਲ-ਅੰਦਾਜ਼ੀ ਦਾ ਯਤਨ ਕੀਤਾ ਸੀ ਪਰ ਉਸ ਨੂੰ ਆਪਣਾ ਫੈਸਲਾ ਵਾਪਸ ਲੈਣਾ ਪਿਆ ਸੀ।
Check Also
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ
ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …