Breaking News
Home / ਪੰਜਾਬ / ਪੰਜਾਬ ਦੇ ਰਾਜਪਾਲ ਦੀ ਵਿਧਾਨ ਸਭਾ ਦੇ ਸਪੀਕਰ ਨੂੰ ਦੂਜੀ ਚਿੱਠੀ

ਪੰਜਾਬ ਦੇ ਰਾਜਪਾਲ ਦੀ ਵਿਧਾਨ ਸਭਾ ਦੇ ਸਪੀਕਰ ਨੂੰ ਦੂਜੀ ਚਿੱਠੀ

ਸੂਬਾ ਸਰਕਾਰ ਅਤੇ ਰਾਜਪਾਲ ਵਿਚਾਲੇ ਤਣਾਅ ਬਰਕਰਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਇਜਲਾਸ ਦੇ ਸਬੰਧ ਵਿਚ ਭਗਵੰਤ ਮਾਨ ਸਰਕਾਰ ਅਤੇ ਰਾਜਪਾਲ ਬੀ.ਐਲ. ਪੁਰੋਹਿਤ ਦੇ ਵਿਚਾਲੇ ਚੱਲਦੀ ਆ ਰਹੀ ਖਿੱਚੋਤਾਣ ਇਸ ਵਾਰ ਵੀ ਜਾਰੀ ਹੈ। ਕਿਉਂਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਹੁਣ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਦੂਜੀ ਚਿੱਠੀ ਲਿਖੀ ਗਈ ਹੈ। ਰਾਜਪਾਲ ਵਲੋਂ ਲਿਖੀ ਇਸ ਚਿੱਠੀ ਵਿਚ ਕਿਹਾ ਗਿਆ ਹੈ ਕਿ ਜਦੋਂ ਕਰਨ ਨੂੰ ਕੁਝ ਨਹੀਂ ਹੈ ਤਾਂ ਇਜਲਾਸ ਬੁਲਾਉਣ ਦੀ ਕੀ ਜ਼ਰੂਰਤ ਸੀ। ਉਨ੍ਹਾਂ ਨੇ ਕਿਹਾ ਕਿ ਜੋ ਕੰਮ ਤੁਸੀਂ ਇਸ ਇਜਲਾਸ ਵਿਚ ਕਰਨਾ ਚਾਹੁੰਦੇ ਹੋ, ਉਸ ਨੂੰ ਅਗਲੇ ਵਿਧਾਨ ਸਭਾ ਦੇ ਇਜਲਾਸ ਵਿਚ ਵੀ ਕੀਤਾ ਜਾ ਸਕਦਾ ਸੀ। ਅਜਿਹੇ ਵਿਚ ਇਹ ਇਜਲਾਸ ਬੁਲਾਉਣ ਦੀ ਜ਼ਰੂਰਤ ਨਹੀਂ ਸੀ। ਪੰਜਾਬ ਦੇ ਰਾਜਪਾਲ ਪੁਰੋਹਿਤ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਚਕਾਰ ਚਿੱਠੀ ਭੇਜਣ ਅਤੇ ਜਵਾਬ ਦੇਣ ਦਾ ਦੌਰ ਲਗਾਤਾਰ ਜਾਰੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਰਾਜਪਾਲ ਵਲੋਂ ਪਹਿਲੀ ਚਿੱਠੀ ਵਿਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੋਲੋਂ ਵਿਧਾਨ ਸਭਾ ਦੇ ਦੌਰਾਨ ਹੋਣ ਵਾਲੇ ਕੰਮਕਾਜ ਦੀ ਜਾਣਕਾਰੀ ਮੰਗੀ ਗਈ ਸੀ। ਨਾਲ ਹੀ ਕਿਸ ਕਾਨੂੰਨ ਦੇ ਤਹਿਤ ਇਜਲਾਸ ਬੁਲਾਇਆ ਗਿਆ, ਉਸ ਸਬੰਧੀ ਜਾਣਕਾਰੀ ਮੰਗੀ ਸੀ। ਸਪੀਕਰ ਸੰਧਵਾਂ ਵਲੋਂ ਇਸਦਾ ਜਵਾਬ ਭੇਜ ਦਿੱਤਾ ਗਿਆ ਸੀ।

 

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …