ਹੁਣ ਤੱਕ 80 ਹਜ਼ਾਰ ਤੋਂ ਵੱਧ ਸ਼ਰਧਾਲੂ ਨਤਮਸਤਕ ਹੋਏ
ਅੰਮਿ੍ਰਤਸਰ/ਬਿਊਰੋ ਨਿਊਜ਼
ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਲਗਾਤਾਰ ਮੌਸਮ ਖਰਾਬ ਰਹਿਣ ਅਤੇ ਬਰਫਬਾਰੀ ਹੋਣ ਦੇ ਬਾਵਜੂਦ ਇਸ ਯਾਤਰਾ ਪ੍ਰਤੀ ਸੰਗਤ ਵਿੱਚ ਭਾਰੀ ਉਤਸ਼ਾਹ ਹੈ। ਕਰੀਬ ਇੱਕ ਮਹੀਨੇ ਵਿੱਚ 80 ਹਜ਼ਾਰ ਤੋਂ ਵੱਧ ਸ਼ਰਧਾਲੂ ਇੱਥੇ ਮੱਥਾ ਟੇਕ ਚੁੱਕੇ ਹਨ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਵਾਰ ਮੌਸਮ ਵਧੇਰੇ ਕਰਕੇ ਖਰਾਬ ਰਿਹਾ ਹੈ। ਇਸ ਦੇ ਬਾਵਜੂਦ ਸੰਗਤ ’ਚ ਇਸ ਯਾਤਰਾ ਪ੍ਰਤੀ ਉਤਸ਼ਾਹ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ ’ਚ ਬਰਫ ਪਿਘਲਣੀ ਸ਼ੁਰੂ ਹੋ ਗਈ ਹੈ ਅਤੇ ਯਾਤਰੂਆਂ ਵਿੱਚ ਯਾਤਰਾ ਪ੍ਰਤੀ ਉਤਸ਼ਾਹ ਹੋਰ ਵਧ ਰਿਹਾ ਹੈ। ਜ਼ਿਕਰਯੋਗ ਹੈ ਕਿ ਇਹ ਯਾਤਰਾ 20 ਮਈ ਨੂੰ ਆਰੰਭ ਹੋਈ ਸੀ ਅਤੇ ਵਧੇਰੇ ਬਰਫ ਪੈਣ ਕਾਰਨ ਦੋ ਦਿਨਾਂ ਵਾਸਤੇ ਯਾਤਰਾ ਰੋਕ ਦਿੱਤੀ ਗਈ ਸੀ। ਗੁਰਦੁਆਰਾ ਸ੍ਰੀ ਗੋਬਿੰਦ ਘਾਟ ਦੇ ਮੈਨੇਜਰ ਭਾਈ ਸੇਵਾ ਸਿੰਘ ਨੇ ਦੱਸਿਆ ਕਿ ਹੁਣ ਵਧੇਰੇ ਮੌਸਮ ਸਾਫ ਹੈ ਪਰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ-ਦੁਆਲੇ ਵਾਲੇ ਇਲਾਕੇ ਵਿੱਚ ਨਿੱਤ ਮੀਂਹ ਪੈ ਰਿਹਾ ਹੈ, ਜਿਸ ਕਾਰਨ ਬਰਫ਼ ਪਿਘਲ ਰਹੀ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਨਿਰਵਿਘਨ ਚੱਲ ਰਹੀ ਹੈ ਅਤੇ ਯਾਤਰੂਆਂ ਵਿਚ ਉਤਸ਼ਾਹ ਵਧ ਰਿਹਾ ਹੈ। ਇਨ੍ਹਾਂ ਦਿਨਾਂ ਵਿਚ ਰੋਜ਼ 3500 ਤੋਂ ਲੈ ਕੇ ਚਾਰ ਹਜ਼ਾਰ ਸ਼ਰਧਾਲੂ ਮੱਥਾ ਟੇਕਣ ਲਈ ਪੁੱਜ ਰਹੇ ਹਨ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …