ਕੇਂਦਰ ਵੱਲੋਂ ਆਰੀਡੀਐੱਫ ਦੇ 3622 ਕਰੋੜ ਰੁਪਏ ਰੋਕਣ ਖਿਲਾਫ ਵੀ ਮਤਾ ਪਾਸ
ਚੰਡੀਗੜ੍ਹ/ਬਿਊੁਰੋ ਨਿਊਜ਼
ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ‘ਮੁਫਤ ਪ੍ਰਸਾਰਨ’ ਨੂੰ ਯਕੀਨੀ ਬਣਾਉਣ ਲਈ 16ਵੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸਿੱਖ ਗੁਰਦੁਆਰਾ (ਸੋਧ) ਬਿੱਲ 2023 ਅੱਜ ਮੰਗਲਵਾਰ ਨੂੰ ਪਾਸ ਕਰ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਬੀਤੇ ਦਿਨ ਸਿੱਖ ਗੁਰਦੁਆਰਾ ਐਕਟ-1925 ਵਿੱਚ ਸੋਧ ਲਈ ਹਰੀ ਝੰਡੀ ਦੇ ਦਿੱਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ’ਚ ਸਿੱਖ ਗੁਰਦੁਅਰਾ ਸੋਧ ਬਿੱਲ-2023 ਦੇ ਸਮਰਥਨ ’ਚ ਕਿਹਾ ਕਿ ਸਦਨ ਵਿੱਚ ਮਿਲ-ਬੈਠ ਕੇ ਗੱਲਬਾਤ ਹੋ ਰਹੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਸਰਕਾਰ ਸਿੱਖ ਮਾਮਲਿਆਂ ’ਚ ਕਿਸੇ ਤਰ੍ਹਾਂ ਦਾ ਦਖ਼ਲ ਨਹੀਂ ਦੇ ਰਹੀ। ਇਸੇ ਦੌਰਾਨ ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ 3622 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ (ਆਰਡੀਐੱਫ) ਨੂੰ ਰੋਕਣ ਵਿਰੁੱਧ ਮਤਾ ਪਾਸ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੇਤਾਵਨੀ ਦਿੱਤੀ ਕਿ ਜੇ ਹਫ਼ਤੇ ਵਿੱਚ ਇਹ ਰਾਸ਼ੀ ਜਾਰੀ ਨਾ ਕੀਤੀ ਗਈ ਤਾਂ ਸੂਬਾ ਸਰਕਾਰ ਸੁਪਰੀਮ ਕੋਰਟ ਵਿੱਚ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 19 ਅਤੇ 20 ਜੂਨ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਸੀ ਅਤੇ ਹੁਣ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ।
Check Also
ਪੰਜਾਬ ਅਤੇ ਨੇੜਲੇ ਇਲਾਕਿਆਂ ’ਚ ਵਧੀ ਗਰਮੀ
ਪਾਰਾ 37 ਡਿਗਰੀ ਤੋਂ ਪਾਰ-ਹੀਟ ਵੇਵ ਦਾ ਵੀ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਨੇੜਲੇ ਇਲਾਕਿਆਂ …