10.3 C
Toronto
Tuesday, October 28, 2025
spot_img
Homeਪੰਜਾਬਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਹੁਣ ਰਾਜਪਾਲ ਨਹੀਂ, ਮੁੱਖ ਮੰਤਰੀ ਹੋਣਗੇ!

ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਹੁਣ ਰਾਜਪਾਲ ਨਹੀਂ, ਮੁੱਖ ਮੰਤਰੀ ਹੋਣਗੇ!

ਵਿਧਾਨ ਸਭਾ ’ਚ ਪੰਜਾਬ ਯੂਨੀਵਰਸਿਟੀਜ਼ ਲਾਅਜ਼ (ਸੋਧ) ਬਿੱਲ 2023 ਪਾਸ
ਚੰਡੀਗੜ੍ਹ/ਬਿਊਰੋ ਨਿਊਜ਼
ਪੱਛਮੀ ਬੰਗਾਲ ਦੀ ਤਰਜ਼ ’ਤੇ ਪੰਜਾਬ ’ਚ ਵੀ ਰਾਜਪਾਲ ਨਹੀਂ ਮੁੱਖ ਮੰਤਰੀ ਯੂਨੀਵਰਸਿਟੀਆਂ ਦੇ ਚਾਂਸਲਰ ਹੋਣਗੇ। ਭਗਵੰਤ ਮਾਨ ਸਰਕਾਰ ਨੇ ਅੱਜ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੇ ਦੂਜੇ ਦਿਨ ਪੰਜਾਬ ਯੂਨੀਵਰਸਿਟੀਜ਼ ਲਾਅਜ਼ (ਸੋਧ) ਬਿੱਲ 2023 ਨੂੰ ਵਿਧਾਨ ਸਭਾ ’ਚ ਪੇਸ਼ ਕੀਤਾ ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਹੁਣ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਰਾਜਪਾਲ ਨਹੀਂ ਮੁੱਖ ਮੰਤਰੀ ਹੋਣਗੇ। ਦੱਸਣਯੋਗ ਹੈ ਕਿ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਵੀਸੀ ਲਗਾਉਣ ਨੂੰ ਲੈ ਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੁੱਖ ਮੰਤਰੀ ਭਗਵੰਤ ਮਾਨ ’ਚ ਲੰਬੀ ਤਕਰਾਰ ਚੱਲੀ ਸੀ। ਪਿਛਲੇ ਦਿਨੀਂ ‘ਆਪ’ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਉਹ ਵਿਧਾਨ ਸਭਾ ’ਚ ਅਜਿਹਾ ਬਿੱਲ ਲੈ ਕੇ ਆਵੇਗੀ, ਜਿਸ ਨਾਲ ਰਾਜਪਾਲ ਦੀ ਜਗ੍ਹਾ ਮੁੱਖ ਮੰਤਰੀ ਨੂੰ ਚਾਂਸਲਰ ਬਣਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਪੱਛਮੀ ਬੰਗਾਲ ’ਚ ਵੀ ਮੁੱਖ ਮੰਤਰੀ ਤੇ ਰਾਜਪਾਲ ਦਰਮਿਆਨ ਯੂਨੀਵਰਸਿਟੀ ਦੇ ਵੀਸੀ ਨੂੰ ਲਗਾਉਣ ਨੂੰ ਲੈ ਕੇ ਕਾਫ਼ੀ ਤਕਰਾਰ ਹੋਈ ਸੀ, ਜਿਸ ਕਾਰਨ ਮਮਤਾ ਬੈਨਰਜੀ ਸਰਕਾਰ ਨੇ ਇਕ ਬਿੱਲ ਪਾਸ ਕਰਕੇ ਰਾਜਪਾਲ ਦੀ ਜਗ੍ਹਾ ਮੁੱਖ ਮੰਤਰੀ ਨੂੰ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੂਨੀਵਰਸਿਟੀਆਂ ਦਾ ਚਾਂਸਲਰ ਬਣਾ ਦਿੱਤਾ ਸੀ।

 

RELATED ARTICLES
POPULAR POSTS