11.7 C
Toronto
Tuesday, April 14, 2026
spot_img
Homeਪੰਜਾਬਜਲੰਧਰ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗਸ਼ਾਲਾ

ਜਲੰਧਰ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗਸ਼ਾਲਾ

ਮੁੱਖ ਮੰਤਰੀ ਨੇ ਯੋਗਾ ਦੌਰਾਨ 50 ਹਜ਼ਾਰ ਵਿਅਕਤੀਆਂ ਦੀ ਕੀਤੀ ਅਗਵਾਈ
ਜਲੰਧਰ/ਬਿਊਰੋ ਨਿਊਜ਼
‘ਸੀਐੱਮ ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿਹਤਮੰਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਲਈ 50 ਹਜ਼ਾਰ ਤੋਂ ਵੱਧ ਲੋਕਾਂ ਨੂੰ ਯੋਗ ਕਰਵਾਉਣ ਲਈ ਅਗਵਾਈ ਕੀਤੀ। ਜਲੰਧਰ ’ਚ ਪੀਏਪੀ ਗਰਾਊਂਡ ਵਿਖੇ ‘ਸੀਐੱਮ ਦੀ ਯੋਗਸ਼ਾਲਾ’ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਖੇਤਰ ਵਿੱਚ ਇਸ ਕ੍ਰਾਂਤੀ ਦਾ ਮਕਸਦ ਸੂਬੇ ਦੇ ਲੋਕਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ ’ਤੇ ਤੰਦਰੁਸਤ ਬਣਾਉਣਾ ਹੈ। ਇਸ ਸਮਾਗਮ ਵਿੱਚ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ‘ਸੀਐੱਮ ਦੀ ਯੋਗਸ਼ਾਲਾ’ ਸਿਹਤਮੰਦ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਬਹੁਤ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬੀਆਂ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਸਿਹਤਮੰਦ ਅਤੇ ਪੁਰਾਤਨ ਸ਼ਾਨ ਵਾਲਾ ਸੂਬਾ ਬਣੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਵਾਂਗ ਇਹ ਕੋਈ ਸਿਆਸੀ ਸਮਾਗਮ ਨਹੀਂ ਰਚਿਆ ਗਿਆ ਸਗੋਂ ਇਸ ਮੁਹਿੰਮ ਦਾ ਇੱਕੋ-ਇੱਕ ਉਦੇਸ਼ ਲੋਕਾਂ ਨੂੰ ਯੋਗ ਬਾਰੇ ਪ੍ਰੇਰਿਤ ਕਰਕੇ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣਾ ਹੈ। ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ, ਡਾ. ਬਲਬੀਰ ਸਿੰਘ ਅਤੇ ਬ੍ਰਮ ਸ਼ੰਕਰ ਜਿੰਪਾ, ਰਾਜ ਸਭਾ ਮੈਂਬਰ ਰਾਘਵ ਚੱਢਾ, ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂਪ੍ਰਸਾਦ ਵੀ ਹਾਜ਼ਰ ਸਨ।

 

RELATED ARTICLES
POPULAR POSTS