Breaking News
Home / ਭਾਰਤ / ਭਾਰਤ ਦੇ ਕਈ ਸੂਬਿਆਂ ’ਚ ਚੱਲ ਰਹੀ ਹੈ ਹੀਟਵੇਵ

ਭਾਰਤ ਦੇ ਕਈ ਸੂਬਿਆਂ ’ਚ ਚੱਲ ਰਹੀ ਹੈ ਹੀਟਵੇਵ

ਮੰਤਰੀ ਮਨਸੁੱਖ ਮਾਂਡਵੀਆ ਨੇ ਕਿਹਾ : ਹੀਟਵੇਵ ਨਾਲ ਪ੍ਰਭਾਵਿਤ ਰਾਜਾਂ ਦੀ ਮਦਦ ਲਈ ਭੇਜੀਆਂ ਜਾਣਗੀਆਂ ਵੱਖ-ਵੱਖ ਟੀਮਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਕਈ ਸੂਬਿਆਂ ਵਿਚ ਗਰਮੀ ਦਾ ਪ੍ਰਕੋਪ ਲਗਾਤਾਰ ਚੱਲ ਰਿਹਾ ਹੈ ਅਤੇ ਹੀਟਵੇਵ ਵੀ ਚੱਲ ਰਹੀ ਹੈ। ਇਸਦੇ ਚੱਲਦਿਆਂ ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਨੇ ਕਿਹਾ ਕਿ ਜਿਨ੍ਹਾਂ ਰਾਜਾਂ ਵਿਚ ਹੀਟਵੇਵ ਚੱਲ ਰਹੀ ਹੈ ਅਤੇ ਹੀਟਵੇਵ ਦੀਆਂ ਘਟਨਾਵਾਂ ਵਾਪਰੀਆਂ ਹਨ, ਉੱਥੇ ਰਾਜ ਸਰਕਾਰ ਦੀ ਸਹਾਇਤਾ ਲਈ ਡਿਜ਼ਾਸਟਰ ਮੈਨੇਜਮੈਂਟ, ਆਈ.ਐਮ.ਡੀ. ਅਤੇ ਕੇਂਦਰੀ ਸਿਹਤ ਮੰਤਰਾਲੇ ਦੇ ਅਧਿਕਾਰੀਆਂ ਦੀ ਟੀਮ ਭੇਜੀ ਜਾਵੇਗੀ। ਕੇਂਦਰੀ ਮੰਤਰੀ ਨੇ ਕਿਹਾ ਕਿ ਉਹ ਆਫ਼ਤ ਪ੍ਰਬੰਧਨ ਅਧਿਕਾਰੀਆਂ ਅਤੇ ਪੂਰਬੀ ਰਾਜਾਂ ਜਿਵੇਂ ਕਿ ਉੜੀਸਾ, ਛੱਤੀਸਗੜ੍ਹ, ਪੱਛਮੀ ਬੰਗਾਲ, ਤੇਲੰਗਾਨਾ, ਝਾਰਖੰਡ ਅਤੇ ਬਿਹਾਰ ਦੇ ਮੰਤਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਇਕ ਮੀਟਿੰਗ ਕਰਨਗੇ, ਜਿੱਥੇ ਗਰਮੀ ਦੀਆਂ ਲਹਿਰਾਂ ਚੱਲ ਰਹੀਆਂ ਹਨ। ਕੇਂਦਰੀ ਮੰਤਰੀ ਮਾਂਡਵੀਆ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਆਈ.ਸੀ.ਐਮ.ਆਰ. ਨੂੰ ਹੀਟ ਸਟ੍ਰੋਕ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਪਹਿਲਾਂ ਤੋਂ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।

 

Check Also

ਦਿੱਲੀ ਸ਼ਰਾਬ ਘੁਟਾਲਾ ਮਾਮਲੇ ’ਚ ਕੇਜਰੀਵਾਲ ਖਿਲਾਫ਼ ਚੱਲੇਗਾ ਕੇਸ

ਐਲਜੀ ਵੀ ਕੇ ਸਕਸੇਨਾ ਨੇ ਈਡੀ ਨੂੰ ਦਿੱਤੀ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ …