Breaking News
Home / ਪੰਜਾਬ / ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 205 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 205 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਇਹ ਜਥਾ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 205 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਪਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 276 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ 205 ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਅਨੁਸਾਰ ਇਹ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ ਜੋ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 29 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਜਥਾ 30 ਜੂਨ ਨੂੰ ਵਾਪਸ ਦੇਸ਼ ਪਰਤ ਆਵੇਗਾ।

Check Also

ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ

ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …